ਚੰਡੀਗੜ੍ਹ : ਆਮ ਆਦਮੀ ਪਾਰਟੀ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਹਿਲੀ ਸੂਚੀ ਵਿਚ 10 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਵਲੋਂ ਜਾਰੀ ਸੂਚੀ ਵਿੱਚ ਜਿਹੜੇ 10 ਉਮੀਦਵਾਰ ਐਲਾਨੇ ਗਏ ਹਨ ਉਹ ਹਨ ;
- ਗੜ੍ਹਸ਼ੰਕਰ ਤੋਂ ਜੈ ਕਿਸ਼ਨ ਰੌੜੀ,
- ਜਗਰਾਓਂ ਤੋਂ ਸਰਵਜੀਤ ਕੌਰ ਮਾਣੂੰਕੇ,
- ਨਿਹਾਲ ਸਿੰਘ ਵਾਲਾ ਤੋਂ ਮਨਜੀਤ ਬਿਲਾਸਪੁਰ,
- ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ,
- ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ,
- ਬੁਢਲਾਢਾ ਤੋਂ ਪ੍ਰਿੰਸੀਪਲ ਬੁੱਧਰਾਮ,
- ਦਿੜ੍ਹਬਾ ਤੋਂ ਹਰਪਾਲ ਸਿੰਘ ਚੀਮਾ,
- ਸੁਨਾਮ ਤੋਂ ਅਮਨ ਅਰੋੜਾ,
- ਬਰਨਾਲਾ ਤੋਂ ਗੁਰਮੀਤ ਸਿੰਘ ‘ਮੀਤ’ ਹੇਅਰ,
- ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ ।