ਚੰਡੀਗੜ੍ਹ: ਪੰਜਾਬ 2027 ਚੋਣਾਂ ਦੇ ਲਈ ਆਮ ਆਦਮੀ ਪਾਰਟੀ ਭਲਕੇ ਦੁਪਹਿਰ 12 ਵਜੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਪੱਤਰਕਾਰਾਂ ਨੂੰ ਇਸ ਬਾਰੇ ਦੱਸਿਆ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਕਰਨ ਲਈ ਦਿੱਲੀ ਵਿੱਚ ਇੱਕ ਮੀਟਿੰਗ ਰੱਖੀ ਗਈ ਸੀ। ਜਿਸ ਵਿੱਚ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਸ਼ਾਮਲ ਹੋਏ। ਕੱਲ੍ਹ ਦਿੱਲੀ ਵਿੱਚ ਇੱਕ ਹੋਰ ਮੀਟਿੰਗ ਹੋਵੇਗੀ। ਜਿਸ ਤੋਂ ਬਾਅਦ ਸੂਚੀ ਜਨਤਕ ਕੀਤੀ ਜਾਵੇਗੀ।
ਅੱਜ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਦਿੱਲੀ ਵਿਚ ਹੋਈ ਮੀਟਿੰਗ ਵਿਚ ਲਿਸਟ ਬਾਰੇ ਫਾਇਨਲ ਹੋ ਗਿਆ ਹੈ। ਆਮ ਆਦਮੀ ਪਾਰਟੀ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਅੱਜ ਮੀਟਿੰਗ ਵਿਚ ਵਿਧਾਨ ਸਭਾ ਉਮੀਦਵਾਰਾਂ ਦੇ ਨਾਵਾਂ ਬਾਰੇ ਚਰਚਾ ਕੀਤੀ ਗਈ।
ਇਨ੍ਹਾਂ ਨਾਵਾਂ ‘ਤੇ ਕੱਲ੍ਹ 31 ਅਕਤੂਬਰ ਨੂੰ ਹੋਣ ਵਾਲੀ ਪੀ.ਏ.ਸੀ. (PAC) ਦੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਮੀਦਵਾਰਾਂ ਦੀ ਪਹਿਲੀ ਸੂਚੀ ਕੱਲ੍ਹ ਜਾਰੀ ਕੀਤੀ ਜਾਵੇਗੀ।

