ਚੰਡੀਗੜ੍ਹ: CET-2025 ਐਪਲੀਕੇਸ਼ਨ ਲਈ ਜਾਅਲੀ ਪੋਰਟਲ ਬਣਾਉਣ ਵਾਲਿਆਂ ਨੂੰ ਪੁਲਿਸ ਨੇ ਫੜ ਲਿਆ ਹੈ। ਪੁਲਿਸ ਨੇ ਹਰਿਆਣਾ ਤੋਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨ ਮੁਲਜ਼ਮ ਗੋਰਖਪੁਰ ਤੋਂ ਅਤੇ ਇੱਕ-ਇੱਕ ਫਤਿਹਾਬਾਦ ਅਤੇ ਕੁਰੂਕਸ਼ੇਤਰ ਤੋਂ ਹੈ। ਇਹ ਦੋਸ਼ੀ QR ਕੋਡ ਰਾਹੀਂ ਲੋਕਾਂ ਨਾਲ ਠੱਗੀ ਮਾਰ ਰਹੇ ਸਨ। ਹੁਣ ਤੱਕ ਪੁਲਿਸ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ 77 ਲੋਕਾਂ ਨਾਲ 22,000 ਰੁਪਏ ਦੀ ਠੱਗੀ ਮਾਰੀ ਗਈ ਹੈ।
ਪੰਚਕੂਲਾ ਪੁਲਿਸ ਅਤੇ ਹਰਿਆਣਾ ਚੋਣ ਸਟਾਫ ਕਮਿਸ਼ਨ ਨੇ ਸਾਂਝੇ ਤੌਰ ‘ਤੇ ਇੱਕ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੱਤੀ ਕਿ ਜਾਅਲੀ ਪੋਰਟਲ ਨੂੰ ਬੰਦ ਕਰ ਦਿੱਤਾ ਗਿਆ ਹੈ। 4 ਜੂਨ ਨੂੰ ਸ਼ਿਕਾਇਤ ਤੋਂ ਬਾਅਦ ਜਾਅਲੀ ਪੋਰਟਲ ‘ਤੇ QR ਕੋਡ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਹਰਿਆਣਾ ਚੋਣ ਸਟਾਫ਼ ਕਮਿਸ਼ਨ ਦੇ ਮੈਂਬਰ ਭੂਪੇਂਦਰ ਚੌਹਾਨ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਕਮਿਸ਼ਨ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਵੀ ਤੀਜੇ ਦਿਨ ਬਹੁਤ ਜਲਦੀ ਪੂਰੇ ਮਾਮਲੇ ਦਾ ਖੁਲਾਸਾ ਕੀਤਾ ਹੈ।
ਇਸ ਦੇ ਨਾਲ ਹੀ ਪੁਲਿਸ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਉਹ ਇਸ ਗੱਲ ਦੀ ਵੀ ਜਾਂਚ ਕਰ ਰਹੇ ਹਨ ਕਿ ਕੀ ਉਹ ਕੋਈ ਗਿਰੋਹ ਬਣਾ ਕੇ ਸਾਈਬਰ ਧੋਖਾਧੜੀ ਕਰ ਰਹੇ ਸਨ ਜਾਂ ਇਹ ਪਹਿਲੀ ਵਾਰ ਹੈ ਜਦੋਂ ਉਹ ਅਜਿਹੇ ਮਾਮਲੇ ਵਿੱਚ ਸ਼ਾਮਿਲ ਹੋਏ ਹਨ। ਪੁਲਿਸ ਨੇ ਫਿਲਹਾਲ ਹੋਰ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ, ਹਾਲਾਂਕਿ ਕਿਹਾ ਕਿ ਜਾਂਚ ਅਜੇ ਵੀ ਜਾਰੀ ਹੈ।