ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਘੁਟਾਲੇ ‘ਚ ਮੈਨੇਜਰ ਸਮੇਤ ਪੰਜ ਦੋਸ਼ੀ ਮੁਅੱਤਲ

TeamGlobalPunjab
2 Min Read

ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਚ ਹੋਏ ਬਹੁਚਰਚਿਤ ਲੰਗਰ ਘੁਟਾਲੇ ਦੇ ਮਾਮਲੇ ਵਿਚ ਮੈਨੇਜਰ ਜਸਵੀਰ ਸਿੰਘ ਸਮੇਤ ਪੰਜ ਮੁਲਾਜ਼ਮਾਂ ਨੂੰ ਮੁਅੱਤਲ ਕਰ ਅਗਲੇਰੀ ਕਾਰਵਾਈ ਦੇ ਆਦੇਸ਼ ਦੇ ਦਿੱਤੇ ਹਨ। ਇਸ ਦੀ ਪੁਸ਼ਟੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਦੋ ਦਿਨ ਪਹਿਲਾਂ ਹੀ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਲਈ ਲਿਖ ਕੇ ਰਿਪੋਰਟ ਪ੍ਰਧਾਨ ਸਾਹਿਬ ਨੂੰ ਭੇਜ ਦਿੱਤੀ ਸੀ ਤੇ ਉਨ੍ਹਾਂ ਨੂੰ ਵੀ ਹੁਣੇ ਪਤਾ ਲੱਗਾ ਹੈ ਕਿ ਪੰਜ ਦੋਸ਼ੀ ਕਰਮਚਾਰੀ ਮੁਅੱਤਲ ਕਰ ਦਿੱਤੇ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਅਪ੍ਰੈਲ-ਜੂਨ ਮਹੀਨੇ ਦੌਰਾਨ ਤਾਲਾਬੰਦੀ ਦੌਰਾਨ ਸੰਗਤ ਦੀ ਨਾਮਾਤਰ ਆਮਦ ਦੇ ਬਾਵਜੂਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਵਿਚ ਲੱਖਾਂ ਦੀ ਸਬਜ਼ੀ ਦੇ ਘੁਟਾਲੇ ਸਬੰਧੀ ਸ਼੍ਰੋਮਣੀ ਕਮੇਟੀ ਦੀ ਇੰਸਪੈਕਸ਼ਨ ਬਰਾਂਚ-85 ਦੀ ਰਿਪੋਰਟ ‘ਤੇ ਮੁੱਖ ਸਕੱਤਰ ਵਲੋਂ ਕੀਤੀ ਸਿਫਾਰਿਸ਼ ਦੇ ਆਧਾਰ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੋਸ਼ੀ ਪਾਏ ਗਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਜਸਬੀਰ ਸਿੰਘ, ਮੀਤ ਮੈਨੇਜਰ ਲਖਵਿੰਦਰ ਸਿੰਘ ਸਮੇਤ ਅਕਾਊਂਟੈਂਟ, ਸਟੋਰਕੀਪਰ ਅਤੇ ਗੁਰਦੁਆਰਾ ਇੰਸਪੈਕਟਰ ਨੂੰ ਮੁਅੱਤਲ ਕਰਕੇ ਅਗਲੀ ਤਫਤੀਸ਼ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।

ਇਹ ਫੈਸਲਾ ਦੇਰ ਰਾਤ ਲਿਆ ਗਿਆ ਹੈ। ਹੁਣ ਗੁਰਦੀਪ ਸਿੰਘ ਕੰਗ ਨੂੰ ਨਵਾਂ ਮੈਨੇਜਰ ਨਿਯੁਕਤ ਕੀਤਾ ਗਿਆ ਹੈ। ਉਹ ਇਸ ਤੋਂ ਪਹਿਲਾਂ ਮਾਛੀਵਾੜਾ ਵਿਖੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਨ।

Share this Article
Leave a comment