ਭਾਜਪਾ ਦੇ 5 ਉਮੀਦਵਾਰਾਂ ਦੀ ਵੋਟਾਂ ਤੋਂ ਪਹਿਲਾਂ ਹੀ ਹੋਈ ਜਿੱਤ! ਜਾਣੋ ਕੀ ਬਣਿਆ ਕਾਰਨ

Prabhjot Kaur
3 Min Read

ਨਿਊਜ਼ ਡੈਸਕ: ਲੋਕ ਸਭਾ ਚੋਣਾਂ 2024 ਦੇ ਨਾਲ-ਨਾਲ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਵੀ ਕਰਵਾਈਆਂ ਜਾਣੀਆਂ ਹਨ। ਅਰੁਣਾਚਲ ਪ੍ਰਦੇਸ਼ ਵੀ ਇਹਨਾਂ ਸੂਬਿਆਂ ਵਿੱਚੋਂ ਇੱਕ ਹੈ। ਇਥੇ 60 ਮੈਂਬਰੀ ਵਿਧਾਨ ਸਭਾ ਅਤੇ ਦੋ ਲੋਕ ਸਭਾ ਸੀਟਾਂ ਲਈ 19 ਅਪ੍ਰੈਲ ਨੂੰ ਚੋਣਾਂ ਹੋਣੀਆਂ ਹਨ। ਹਾਲਾਂਕਿ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਪਹਿਲਾਂ ਹੀ ਸੂਬੇ ਦੇ ਮੌਜੂਦਾ ਮੁੱਖ ਮੰਤਰੀ ਪੇਮਾ ਖਾਂਡੂ ਸਣੇ ਭਾਜਪਾ ਦੇ 5 ਉਮੀਦਵਾਰਾਂ ਦੀ ਜਿੱਤ ਤੈਅ ਹੋ ਚੁੱਕੀ ਹੈ। ਆਓ ਜਾਣਦੇ ਹਾਂ ਇਹ ਕਿਵੇਂ ਹੋਇਆ।

ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਅਤੇ ਭਾਜਪਾ ਦੇ ਚਾਰ ਹੋਰ ਉਮੀਦਵਾਰਾਂ ਦਾ ਬਿਨਾਂ ਮੁਕਾਬਲਾ ਵਿਧਾਇਕ ਚੁਣਿਆ ਜਾਣਾ ਯਕੀਨੀ ਹੈ। ਅਜਿਹਾ ਇਸ ਲਈ ਕਿਉਂਕਿ ਬੁੱਧਵਾਰ ਨੂੰ ਚੋਣ ਲਈ ਨਾਮਜ਼ਦਗੀ ਦਾਖਲ ਕਰਨ ਦਾ ਆਖਰੀ ਦਿਨ ਸੀ ਅਤੇ ਇਨ੍ਹਾਂ ਉਮੀਦਵਾਰਾਂ ਦੇ ਵਿਧਾਨ ਸਭਾ ਸੀਟ ਤੋਂ ਕਿਸੇ ਹੋਰ ਨੇ ਨਾਮਜ਼ਦਗੀ ਦਾਖਲ ਨਹੀਂ ਕੀਤੀ। 19 ਅਪ੍ਰੈਲ ਨੂੰ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 27 ਮਾਰਚ ਨੂੰ ਸਮਾਪਤ ਹੋ ਗਈ ਸੀ।

ਸੀਐਮ ਪੇਮਾ ਖਾਂਡੂ ਨੇ ਦੱਸਿਆ ਕਿ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਇੱਕ ਹੀ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਅਸੀਂ ਉਮੀਦ ਕਰਦੇ ਹਾਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੇ ਆਖਰੀ ਦਿਨ ਤੱਕ ਇਸ ਸੂਚੀ ਵਿੱਚ ਕੁਝ ਹੋਰ ਸੀਟਾਂ ਸ਼ਾਮਲ ਹੋ ਜਾਣਗੀਆਂ। ਤੁਹਾਨੂੰ ਦੱਸ ਦੇਈਏ ਕਿ ਅਰੁਣਾਚਲ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਦੀ ਜਾਂਚ ਵੀਰਵਾਰ ਨੂੰ ਹੋਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 30 ਮਾਰਚ ਹੈ। ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 2 ਜੂਨ ਨੂੰ ਹੋਵੇਗੀ ਜਦਕਿ ਲੋਕ ਸਭਾ ਚੋਣਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ।

ਇਨ੍ਹਾਂ ਉਮੀਦਵਾਰਾਂ ਦੇ ਨਾਮ ਵੀ ਸ਼ਾਮਲ ਹਨ

- Advertisement -

ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਵੀ ਸੋਸ਼ਲ ਮੀਡੀਆ ‘ਤੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਕਤੋ ਵਿਧਾਨ ਸਭਾ ਹਲਕੇ ਤੋਂ ਮੁੱਖ ਮੰਤਰੀ ਪੇਮਾ ਖਾਂਡੂ ਸਮੇਤ ਪੰਜ ਉਮੀਦਵਾਰ ਨਿਰਵਿਰੋਧ ਚੁਣੇ ਜਾਣੇ ਯਕੀਨੀ ਹਨ। ਬਾਕੀ ਉਮੀਦਵਾਰ ਸਾਗਲੀ ਵਿਧਾਨ ਸਭਾ ਹਲਕੇ ਤੋਂ ਰਤੂ ਤੇਚੀ, ਤਾਲੀ ਵਿਧਾਨ ਸਭਾ ਹਲਕੇ ਤੋਂ ਜਿੱਕੇ ਟਾਕੋ, ਤਾਲੀਹਾ ਵਿਧਾਨ ਸਭਾ ਹਲਕੇ ਤੋਂ ਨਯਾਤੋ ਡਕੋਮ ਅਤੇ ਰੋਇੰਗ ਵਿਧਾਨ ਸਭਾ ਹਲਕੇ ਤੋਂ ਮੁਚੂ ਮਿੱਠੀ ਹਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment