ਹਰਿਆਣਾ ‘ਚ ਕਿਸਾਨਾਂ ਦੀ ਮਹਾਂਪੰਚਾਇਤ ਨੇ ਲਏ ਵੱਡੇ ਪੰਜ ਫ਼ੈਸਲੇ, ਜਿਨ੍ਹਾਂ ਨੇ ਸਰਕਾਰ ਦੀ ਉਡਾਈ ਨੀਂਦ!

TeamGlobalPunjab
1 Min Read

ਹਰਿਆਣਾ : ਖੇਤੀ ਕਾਨੂੰਨ ਦੇ ਖ਼ਿਲਾਫ਼ ਅੱਜ ਭਿਵਾਨੀ ਦਾਦਰੀ ਵਿੱਚ ਟੋਲ ਪਲਾਜ਼ਾ ‘ਤੇ ਕਿਸਾਨ ਮਹਾਪੰਚਾਇਤ ਬੁਲਾਈ ਗਈ। ਜਿਸ ਵਿੱਚ 50 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਸੰਯੁਕਤ ਕਿਸਾਨ ਮੋਰਚਾ ਵੱਲੋਂ ਬਲਬੀਰ ਸਿੰਘ ਰਾਜੇਵਾਲ ਰਾਕੇਸ਼ ਟਿਕੈਤ ਅਤੇ ਡਾ. ਦਰਸ਼ਨਪਾਲ ਸਣੇ 7 ਕਿਸਾਨ ਲੀਡਰ ਪਹੁੰਚੇ। ਇਸ ਦੌਰਾਨ ਹਰਿਆਣਾ ਦੀਆਂ ਖਾਪ ਪੰਚਾਇਤਾਂ ਵੱਲੋਂ ਇਸ ਮਹਾਪੰਚਾਇਤ ਵਿਚ 5 ਮਤੇ ਸਰਬਸੰਮਤੀ ਦੇ ਨਾਲ ਪਾਸ ਕੀਤੇ ਗਏ।

ਮਹਾਪੰਚਾਇਤ ਵਿਚ ਸਭ ਤੋਂ ਪਹਿਲਾਂ ਫ਼ੈਸਲਾ ਲਿਆ ਗਿਆ ਕਿ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ, ਸਵਾਮੀਨਾਥਨ ਕਮਿਸ਼ਨ ਦੇ C2 ਫਾਰਮੂਲੇ ‘ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ।

ਇਸ ਤੋਂ ਇਲਾਵਾ ਖਾਪ ਪੰਚਾਇਤਾਂ ਨੇ ਕਿਹਾ ਕਿ ਕਿਸਾਨਾਂ ‘ਤੇ ਦਰਜ ਝੂਠੇ ਮੁਕੱਦਮੇ ਵਾਪਸ ਲਏ ਜਾਣ ਤੇ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ। ਇਸ ਮਹਾਪੰਚਾਇਤ ‘ਚ ਇਹ ਵੀ ਮਤਾ ਪਾਸ ਕੀਤਾ ਗਿਆ ਕਿ ਪੁਲਿਸ ਵੱਲੋਂ ਜ਼ਬਤ ਕਿਸਾਨਾਂ ਦੇ ਵਾਹਨਾਂ ਨੂੰ ਵਾਪਸ ਦਿੱਤਾ ਜਾਵੇ। NH-122B ਬਣਾਉਣ ਲਈ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਨੈਸ਼ਨਲ ਹਾਈਵੇ ਨੇ ਲਈ ਹੈ ਉਨ੍ਹਾਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾਵੇ।

Share this Article
Leave a comment