ਬਰੈਂਪਟਨ: ਪੀਲ ਰੀਜਨ ਦੀ ਐਕਸਟੌਰਸ਼ਨ ਇਨਵੈਸਟੀਗੇਟਿਵ ਟਾਸਕ ਫੋਰਸ ਦੁਆਰਾ ਪੂਰੇ ਜੀਟੀਏ ਵਿੱਚ ਸੰਪਤੀ ਨੂੰ ਨੁਕਸਾਨ ਪਹੁੰਚਾਉਣ, ਧਮਕੀਆਂ ਅਤੇ ਹਥਿਆਰਾਂ ਨਾਲ ਸਬੰਧਤ ਅਪਰਾਧਾਂ ਸਮੇਤ ਕਈ ਘਟਨਾਵਾਂ ਦੇ ਸਬੰਧ ਵਿੱਚ ਪੰਜ ਲੋਕਾਂ ਨੂੰ ਚਾਰਜ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ‘ਚ ਦੋ ਔਰਤਾਂ ਹਨ।
ਦੱਸਿਆ ਜਾ ਰਿਹਾ ਹੈ ਕਿ ਅਨਮੋਲਦੀਪ ਸਿੰਘ (23), ਗਗਨ ਅਜੀਤ ਸਿੰਘ (23), ਅਰੁਣਦੀਪ ਥਿੰਦ (39), ਹਰਸ਼ਮੀਤ ਕੌਰ (25) ਤੇ ਆਇਮਨਜੋਤ ਕੌਰ (21) ਕਥਿਤ ਤੌਰ ‘ਤੇ ਲੋਕਾਂ ਨੂੰ ਡਰਾ-ਧਮਕਾ ਕੇ ਉਨ੍ਹਾਂ ਕੋਲੋਂ ਫ਼ਿਰੌਤੀਆਂ ਮੰਗਦੇ ਸਨ। ਪੁਲਿਸ ਇਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।