ਚੱਕਰਵਾਤ ਦਿਤਵਾਹ ਦੇ ਮੱਦੇਨਜ਼ਰ 54 ਉਡਾਣਾਂ ਰੱਦ

Global Team
2 Min Read

ਨਵੀ ਦਿੱਲੀ : ਸ਼੍ਰੀਲੰਕਾ ਵਿੱਚ ਤਬਾਹੀ ਮਚਾਉਣ ਤੋਂ ਬਾਅਦ ਚੱਕਰਵਾਤੀ ਤੂਫਾਨ ਦਿਤਵਾਹ ਤੇਜ਼ੀ ਨਾਲ ਭਾਰਤ ਵੱਲ ਆ ਰਿਹਾ ਹੈ। ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਪੁਡੂਚੇਰੀ ਦੇ ਤੱਟਵਰਤੀ ਇਲਾਕਿਆਂ ਵਿੱਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਪਹਿਲਾਂ ਹੀ ਚੱਲ ਰਹੀਆਂ ਹਨ। ਸ਼ਨੀਵਾਰ ਸ਼ਾਮ ਤੱਕ ਇਸ ਦੇ ਹੋਰ ਤੇਜ਼ ਹੋਣ ਦੀ ਉਮੀਦ ਹੈ।

ਦੱਸ ਦਈਏ ਤਾਮਿਲਨਾਡੂ ਵਿੱਚ ਭਾਰੀ ਬਾਰਿਸ਼ ਕਾਰਨ ਚੇਨਈ ਲਈ 54 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਪੁਡੂਚੇਰੀ ਸੈਂਟਰਲ ਯੂਨੀਵਰਸਿਟੀ ਨੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ ਅਤੇ ਚੱਕਰਵਾਤ ਕਾਰਨ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਪੁਡੂਚੇਰੀ, ਕਰਾਈਕਲ, ਮਾਹੇ ਅਤੇ ਯਾਨਮ ਵਿੱਚ ਸਾਰੇ ਸਕੂਲ ਅਤੇ ਕਾਲਜ ਸੋਮਵਾਰ ਤੱਕ ਬੰਦ ਰਹਿਣਗੇ।

ਦੱਸਣਯੋਗ ਹੈ ਕਿ ਸ਼੍ਰੀਲੰਕਾ ਵਿੱਚ ਚੱਕਰਵਾਤ ਦਿਤਵਾਹ ਕਾਰਨ ਆਏ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ 123 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। 130 ਤੋਂ ਵੱਧ ਲਾਪਤਾ ਹਨ। ਚੇਨਈ ਲਈ ਉਡਾਣਾਂ ਰੱਦ ਹੋਣ ਕਾਰਨ ਪਿਛਲੇ ਤਿੰਨ ਦਿਨਾਂ ਤੋਂ ਕੋਲੰਬੋ ਹਵਾਈ ਅੱਡੇ ‘ਤੇ ਲਗਭਗ 300 ਭਾਰਤੀ ਯਾਤਰੀ ਫਸੇ ਹੋਏ ਹਨ। ਇਹ ਸਾਰੇ ਦੁਬਈ ਤੋਂ ਸ਼੍ਰੀਲੰਕਾ ਹੁੰਦੇ ਹੋਏ ਭਾਰਤ ਜਾ ਰਹੇ ਸਨ।

ਭਾਰਤੀ ਮੌਸਮ ਵਿਭਾਗ (IMD) ਨੇ ਐਲਾਨ ਕੀਤਾ ਹੈ ਕਿ ਚੱਕਰਵਾਤ ਦਿਤਵਾ 30 ਨਵੰਬਰ ਨੂੰ ਤਾਮਿਲਨਾਡੂ-ਪੁਡੂਚੇਰੀ ਤੱਟ ‘ਤੇ ਲੈਂਡਫਾਲ ਕਰੇਗਾ। ਇਸ ਨਾਲ ਰਾਜ ਭਰ ਵਿੱਚ ਭਾਰੀ ਬਾਰਿਸ਼ ਹੋਵੇਗੀ। ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਪੁਡੂਚੇਰੀ ਵਿੱਚ ਹੜ੍ਹ ਆਉਣ ਦੀ ਸੰਭਾਵਨਾ ਹੈ। ਪਹਾੜੀ ਇਲਾਕਿਆਂ ਵਿੱਚ ਜ਼ਮੀਨ ਖਿਸਕਣ ਦਾ ਖ਼ਤਰਾ ਹੈ, ਜਿਸ ਕਾਰਨ ਅਚਾਨਕ ਹੜ੍ਹ ਆ ਸਕਦੇ ਹਨ। ਭਾਰਤ ਨੇ ਬੀਤੇ ਕੱਲ੍ਹ ਆਪ੍ਰੇਸ਼ਨ ਸਾਗਰ ਬੰਧੂ ਦੇ ਤਹਿਤ ਸ਼੍ਰੀਲੰਕਾ ਨੂੰ ਮਾਨਵਤਾਵਾਦੀ ਸਹਾਇਤਾ ਵੀ ਭੇਜੀ ਹੈ। ਭਾਰਤੀ ਹਵਾਈ ਸੈਨਾ ਦਾ ਇੱਕ C-130J ਜਹਾਜ਼ ਮਨੁੱਖੀ ਸਹਾਇਤਾ ਦੇ ਹਿੱਸੇ ਵਜੋਂ ਟੈਂਟ, ਕੰਬਲ, ਭੋਜਨ ਅਤੇ ਹੋਰ ਜ਼ਰੂਰੀ ਸਮਾਨ ਲੈ ਕੇ ਕੋਲੰਬੋ ਪਹੁੰਚਿਆ

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment