ਦੁਬਈ ‘ਚ ਭਾਰੀ ਮੀਂਹ ਕਾਰਨ ਆਇਆ ਹੜ੍ਹ, ਅਲਰਟ ਜਾਰੀ

Rajneet Kaur
2 Min Read

ਨਿਊਜ਼ ਡੈਸਕ: ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਅਤੇ ਤੂਫਾਨ ਤੋਂ ਬਾਅਦ ਦੁਬਈ ਦੀਆਂ ਸੜਕਾਂ ‘ਤੇ  ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ। ਦੁਬਈ ‘ਚ ਮੌਸਮ ‘ਚ ਅਚਾਨਕ ਬਦਲਾਅ ਅਤੇ ਭਾਰੀ ਬਾਰਿਸ਼ ਤੋਂ ਵਿਗਿਆਨੀ ਵੀ ਹੈਰਾਨ ਹਨ। ਮੀਂਹ ਕਾਰਨ ਲੋਕਾਂ ਦੇ ਵਾਹਨ ਪਾਣੀ ਵਿੱਚ ਫਸ ਗਏ । ਹਾਲਾਤ ਇੰਨੇ ਖਰਾਬ ਹੋ ਗਏ ਕਿ ਦੁਬਈ ਪੁਲਿਸ ਨੇ ਲੋਕਾਂ ਨੂੰ ਚੇਤਾਵਨੀ  ਜਾਰੀ ਕਰ ਦਿੱਤੀ ਕਿ ਉਹ ਸਥਿਤੀ ਨੂੰ ਦੇਖਦੇ ਹੋਏ ਹੀ ਆਪਣੇ ਵਾਹਨ ਬਾਹਰ ਕੱਢਣ।

ਰਿਪੋਰਟ ਅਨੁਸਾਰ ਯੂਏਈ ਦੇ ਕਈ ਹਿੱਸਿਆਂ ‘ਚ ਸ਼ੁੱਕਰਵਾਰ ਸਵੇਰੇ ਅਚਾਨਕ ਮੌਸਮ ਬਦਲ ਗਿਆ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਸ਼ੁਰੂ ਹੋ ਗਿਆ। ਮੀਂਹ ਇੰਨਾ ਜ਼ਬਰਦਸਤ ਸੀ ਕਿ ਥੋੜ੍ਹੇ ਸਮੇਂ ਵਿੱਚ ਹੀ ਉੱਥੇ ਦੀਆਂ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਅਤੇ ਵਾਹਨ ਪਾਣੀ ਵਿੱਚ ਤੈਰਨੇ ਸ਼ੁਰੂ ਹੋ ਗਏ। ਹੜ੍ਹ ਦੇ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਦੁਬਈ ਪੁਲਿਸ ਨੇ ਲੋਕਾਂ ਨੂੰ ਬੀਚਾਂ ਤੋਂ ਦੂਰ ਰਹਿਣ ਅਤੇ ਘਰਾਂ ਦੇ ਅੰਦਰ ਰਹਿਣ ਦੀ ਚੇਤਾਵਨੀ ਦਿੱਤੀ ਹੈ।

ਭਾਰੀ ਮੀਂਹ ਕਾਰਨ ਸੜਕੀ ਆਵਾਜਾਈ ਅਤੇ ਹਵਾਈ ਜਹਾਜ਼ਾਂ ਦੇ ਸੰਚਾਲਨ ਵੀ ਪ੍ਰਭਾਵਿਤ ਹੋਏ ਹਨ।  ਖ਼ਰਾਬ ਮੌਸਮ ਕਾਰਨ ਸ਼ੁੱਕਰਵਾਰ ਨੂੰ ਉੱਥੇ ਜਹਾਜ਼ ਸੇਵਾਵਾਂ ਨੂੰ ਰੋਕ ਦਿੱਤਾ ਗਿਆ ਅਤੇ ਬੱਸਾਂ ਵੀ ਸੜਕਾਂ ‘ਤੇ ਨਹੀਂ ਚੱਲ ਸਕੀਆਂ। ਸੰਯੁਕਤ ਅਰਬ ਅਮੀਰਾਤ ਦੀ ਮੌਸਮ ਏਜੰਸੀ ਨੇ ਯੈਲੋ ਅਤੇ ਓਰੇਂਜ ਅਲਰਟ ਜਾਰੀ ਕੀਤੇ ਹਨ। ਸਰਕਾਰ ਨੇ ਕਿਹਾ ਕਿ ਜੇਕਰ ਜ਼ਿਆਦਾ ਬਾਰਿਸ਼ ਹੁੰਦੀ ਹੈ ਤਾਂ ਤੁਸੀਂ ਘਰ ਤੋਂ ਕੰਮ ਕਰ ਸਕਦੇ ਹੋ ਜਾਂ ਸ਼ਿਫਟ ਦੇ ਹਿਸਾਬ ਨਾਲ ਕੰਮ ਕਰ ਸਕਦੇ ਹੋ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment