ਚੰਡੀਗੜ੍ਹ : ਮੌਸਮ ਵਿਭਾਗ ਨੇ ਚੰਡੀਗੜ੍ਹ ਸਮੇਤ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਸ਼ਨੀਵਾਰ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ ‘ਚ ਪੰਜਾਬ ਅਤੇ ਚੰਡੀਗੜ੍ਹ ‘ਚ ਇਸ ਦਾ ਅਸਰ ਦਿਖਾਈ ਦੇਵੇਗਾ ਅਤੇ ਮੀਂਹ ਪੈਣ ਦੇ ਆਸਾਰ ਹਨ।
ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 21 ਜਨਵਰੀ ਤੋਂ 23 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। 22 ਜਨਵਰੀ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 8 ਜ਼ਿਲ੍ਹਿਆਂ ਵਿੱਚ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਤਾਪਮਾਨ ਆਮ ਨਾਲੋਂ ਹੇਠਾਂ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਜਲੰਧਰ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇੱਥੇ ਦਿੱਖ ਲਗਭਗ 50 ਮੀਟਰ ਹੋ ਸਕਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।