13 ਰਾਜਾਂ ਵਿੱਚ ਧੁੰਦ ਅਤੇ ਠੰਡ ਦੀ ਚੇਤਾਵਨੀ

Global Team
3 Min Read

ਨਿਊਜ਼ ਡੈਸਕ: ਉੱਤਰੀ, ਮੱਧ, ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਨੂੰ ਅਜੇ ਤੱਕ ਧੁੰਦ ਅਤੇ ਕੜਾਕੇ ਦੀ ਠੰਡ ਤੋਂ ਰਾਹਤ ਨਹੀਂ ਮਿਲੇਗੀ। ਵੈਸਟਰਨ ਡਿਸਟਰਬੈਂਸ ਕਾਰਨ ਪਹਾੜਾਂ ‘ਤੇ ਭਾਰੀ ਬਰਫਬਾਰੀ ਅਤੇ ਮੈਦਾਨੀ ਸੂਬਿਆਂ ਦੇ ਕੁਝ ਇਲਾਕਿਆਂ ‘ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਮੰਗਲਵਾਰ ਨੂੰ ਦਿੱਲੀ-ਐੱਨਸੀਆਰ ਸਮੇਤ ਜ਼ਿਆਦਾਤਰ ਇਲਾਕਿਆਂ ‘ਚ ਬੱਦਲ ਛਾਏ ਰਹੇ, ਜਿਸ ਕਾਰਨ ਠੰਡ ਮਹਿਸੂਸ ਕੀਤੀ ਗਈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ 13 ਰਾਜਾਂ ਵਿੱਚ ਧੁੰਦ ਅਤੇ ਠੰਡ ਨੂੰ ਲੈ ਕੇ ਯੈਲੋ ਅਤੇ ਓਰੇਂਜ ਅਲਰਟ ਜਾਰੀ ਕੀਤੇ ਹਨ।

IMD ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਸਵੇਰ ਦੀ ਧੁੰਦ ਅਤੇ ਠੰਡੇ ਦਿਨ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ, ਜਦੋਂ ਕਿ ਹਿਮਾਚਲ ਵਿੱਚ ਠੰਡ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਇਸ ਦੇ ਨਾਲ ਹੀ ਰਾਜਸਥਾਨ, ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਉੜੀਸਾ ਅਤੇ ਅਰੁਣਾਚਲ ਪ੍ਰਦੇਸ਼ ‘ਚ ਵੱਖ-ਵੱਖ ਥਾਵਾਂ ‘ਤੇ ਧੁੰਦ ਅਤੇ ਠੰਢ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪੀਤੀ, ਕੁੱਲੂ ਅਤੇ ਸ਼ਿਮਲਾ ਦੇ ਉੱਚਾਈ ਵਾਲੇ ਇਲਾਕਿਆਂ ‘ਚ ਬੀਤੀ ਰਾਤ ਹੋਈ ਬਰਫਬਾਰੀ ਤੋਂ ਬਾਅਦ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪ੍ਰਸ਼ਾਸਨ ਨੇ ਸ਼ਿਮਲਾ ਜ਼ਿਲੇ ਦੇ ਦੋਦਰਾ ਕਵਾਰ ‘ਚ ਲਾਰੋਟ-ਚੰਸ਼ਾਲ ਮਾਰਗ ‘ਤੇ ਸੱਤ ਵਾਹਨਾਂ ‘ਚ ਫਸੇ 35 ਯਾਤਰੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ। ਵਾਹਨ ਕਰੀਬ 12 ਘੰਟੇ ਤੱਕ ਬਰਫੀਲੇ ਤੂਫਾਨ ‘ਚ ਫਸੇ ਰਹੇ। ਸੋਮਵਾਰ ਰਾਤ ਉਨ੍ਹਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ।

ਖ਼ਰਾਬ ਮੌਸਮ ਅਤੇ ਘੱਟ ਵਿਜ਼ੀਬਿਲਟੀ ਕਾਰਨ ਦਿੱਲੀ ਹਵਾਈ ਅੱਡੇ ਤੋਂ 300 ਉਡਾਣਾਂ ਦੀ ਆਮਦ ਅਤੇ ਰਵਾਨਗੀ ਵਿੱਚ ਦੇਰੀ ਹੋਈ ਅਤੇ ਉੱਤਰੀ ਰੇਲਵੇ ਦੀਆਂ 25 ਤੋਂ ਵੱਧ ਟਰੇਨਾਂ ਵੀ ਦੇਰੀ ਨਾਲ ਚੱਲੀਆਂ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ 13 ਰਾਜਾਂ ਵਿੱਚ ਧੁੰਦ ਅਤੇ ਠੰਡ ਨੂੰ ਲੈ ਕੇ ਯੈਲੋ ਅਤੇ ਓਰੇਂਜ  ਅਲਰਟ ਜਾਰੀ ਕੀਤੇ ਹਨ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਠੰਡ ਵੀ ਪੈ ਸਕਦੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

Share This Article
Leave a Comment