ਚੰਡੀਗੜ੍ਹ: ਪੰਜਾਬ-ਚੰਡੀਗੜ੍ਹ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਠੰਡ ਵਧ ਰਹੀ ਹੈ। ਪਹਾੜਾਂ ‘ਤੇ ਬਰਫਬਾਰੀ ਕਾਰਨ ਠੰਡ ਲਗਾਤਾਰ ਜ਼ੋਰ ਫੜਦੀ ਜਾ ਰਹੀ ਹੈ। ਸੀਤ ਲਹਿਰ ਦੀ ਚਿਤਾਵਨੀ ਦੇ ਵਿਚਕਾਰ ਹੁਣ ਧੁੰਦ ਦੀ ਚੇਤਵਨੀ ਜਾਰੀ ਕੀਤੀ ਗਈ ਹੈ। ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲੀ। ਪਰ ਜੇਕਰ ਅੱਜ ਦੀ ਗੱਲ ਕਰੀਏ ਤਾਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਹੈ। ਜਿਸ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਧੁੰਦ ਅਤੇ ਸੀਤ ਲਹਿਰ ਕਾਰਨ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ‘ਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ‘ਚ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਕੇਂਦਰ ਮੁਤਾਬਕ ਅੱਜ ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਪਹਿਲੀ ਜਨਵਰੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਪਰ 6 ਜਨਵਰੀ ਦੇ ਆਸ-ਪਾਸ ਦੋ ਪੱਛਮੀ ਗੜਬੜੀ ਸਰਗਰਮ ਹੋ ਰਹੀਆਂ ਹਨ। ਜਿਸ ਦਾ ਅਸਰ ਪੱਛਮੀ ਹਿਮਾਲੀਅਨ ਰੇਂਜ ‘ਤੇ ਦੇਖਣ ਨੂੰ ਮਿਲੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।