ਪੰਜਾਬ ‘ਚ ਧੁੰਦ ਦਾ ਕਹਿਰ ਸ਼ੁਰੂ! 25 ਨਵੰਬਰ ਤੱਕ ਯੈਲੋ ਅਲਰਟ ਜਾਰੀ!

raajan tiwari
2 Min Read

Punjab News : ਪੰਜਾਬ ਵਿੱਚ ਠੰਢ ਨੇ ਹੁਣ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ… ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਕਾਰਨ ਸਵੇਰ ਸਮੇਂ ਵਿਜ਼ੀਬਿਲਟੀ ਕਾਫ਼ੀ ਘੱਟ ਰਹੀ, ਜਿਸ ਕਾਰਨ ਸੜਕਾਂ ‘ਤੇ ਵਾਹਨ ਚਾਲਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੁਧਿਆਣਾ, ਮੋਗਾ ਅਤੇ ਰੋਪੜ ਸਮੇਤ ਕਈ ਜ਼ਿਲ੍ਹਿਆਂ ਵਿੱਚ ਸਵੇਰੇ 7 ਵਜੇ ਤੱਕ ਧੁੰਦ ਛਾਈ ਰਹੀ। ਲੁਧਿਆਣਾ ਵਿੱਚ ਵਿਜ਼ੀਬਿਲਟੀ ਸਿਰਫ਼ 50 ਮੀਟਰ ਦੇ ਕਰੀਬ ਦਰਜ ਕੀਤੀ ਗਈ, ਜਦਕਿ ਕਈ ਇਲਾਕਿਆਂ ਵਿੱਚ ਇਹ 100 ਤੋਂ 150 ਮੀਟਰ ਰਹੀ। ਉੱਧਰ, ਤਾਪਮਾਨ ਵਿੱਚ ਵੀ ਗਿਰਾਵਟ ਜਾਰੀ ਹੈ। ਫ਼ਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 8 ਡਿਗਰੀ, ਪਠਾਨਕੋਟ ਅਤੇ ਅੰਮ੍ਰਿਤਸਰ ਵਿੱਚ 8.6 ਡਿਗਰੀ, ਜਦਕਿ ਲੁਧਿਆਣਾ ਵਿੱਚ 8.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ :  ਅੰਮ੍ਰਿਤਸਰ ‘ਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਹੁਣ ਮੌਸਮ ਵਿਭਾਗ ਨੇ 25 ਨਵੰਬਰ ਤੱਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਖ਼ਾਸ ਕਰਕੇ ਹਿਮਾਚਲ ਨਾਲ ਲੱਗਦੇ ਇਲਾਕਿਆਂ ਵਿੱਚ ਧੁੰਦ ਦਾ ਅਸਰ ਜ਼ਿਆਦਾ ਰਹਿ ਸਕਦਾ ਹੈ। ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਪਰ ਮੌਸਮ ਵਿਭਾਗ ਮੁਤਾਬਕ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਹੋਰ ਗਿਰਾਵਟ ਆ ਸਕਦੀ ਹੈ। ਇਸ ਲਈ ਸਵੇਰੇ ਅਤੇ ਦੇਰ ਰਾਤ ਸਫ਼ਰ ਕਰਨ ਵਾਲੇ ਵਾਹਨ ਚਾਲਕ ਖ਼ਾਸ ਸਾਵਧਾਨੀ ਵਰਤਣ ਅਤੇ ਧੁੰਦ ਦੌਰਾਨ ਗੱਡੀਆਂ ਦੀ ਰਫ਼ਤਾਰ ਘੱਟ ਰੱਖਣ।

Share This Article
Leave a Comment