ਅਮਿਤ ਸ਼ਾਹ ਦੇ ਹੁਕਮ ਮੰਨ ਕੇ ਕੈਪਟਨ ਭਾਜਪਾ ਦੇ ਮੁੱਖ ਮੰਤਰੀ ਹੋਣ ਵਜੋਂ ਪੇਸ਼ ਆ ਰਹੇ ਹਨ : ਸੁਖਬੀਰ ਬਾਦਲ

TeamGlobalPunjab
5 Min Read

ਜਲਾਲਾਬਾਦ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਤਰੀਕੇ ਪੇਸ਼ ਆ ਰਹੇ ਹਨ ਜਿਵੇਂ ਉਹ ਭਾਜਪਾ ਦੇ ਮੁੱਖ ਮੰਤਰੀ ਹੋਣ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮੰਨ ਰਹੇ ਹਨ।

ਇਥੇ ਪਾਰਟੀ ਵਰਕਰਾਂ ਦੀ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਵਾਸਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਹਨ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਵਿਚ ਭਾਜਪਾ ਦੇ ਹਿੱਤਾਂ ਦਾ ਖਿਆਲ ਰੱਖਣ ਦੀ ਜ਼ਿੰਮੇਵਾਰੀ ਵੀ ਲਈ ਹੋਈ ਹੈ। ਇਹੀ ਕਾਰਨ ਹੈ ਕਿ ਜਿਹਨਾਂ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਦੇ ਸਮਾਜਿਕ ਬਾਈਕਾਟ ਦਾ ਸੱਦਾ ਦਿੱਤਾ ਉਹਨਾਂ ਖਿਲਾਫ ਇਰਾਦਾ ਕਤਲ ਦੇ ਕੇਸ ਦਰਜ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਹੁਸ਼ਿਆਰਪੁਰ ਵਿਚ ਤੀਕਸ਼ਣ ਸੂਦ ਦੇ ਘਰ ਦੇ ਅੱਗੇ ਟਰਾਲੀ ਨਾਲ ਗੋਹਾ ਸੁੱਟਣ ਵਾਲੇ ਵਿਅਕਤੀਆਂ ਖਿਲਾਫ ਵੀ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਗਿਆ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਸਰਕਾਰ ਉਹਨਾਂ ਲੇਖਕਾਂ ਤੇ ਗਾਇਕਾਂ ਖਿਲਾਫ ਵੀ ਕਾਰਵਾਈ ਕਰ ਰਹੇ ਜੋ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੇ ਹਨ। ਉਹਨਾਂ ਕਿਹਾ ਕਿ ਹਾਲ ਹੀ ਵਿਚ ਗੀਤ ਲੇਖਕ ਬਰਾੜ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਜਿਸਨੇ ਕਿਸਾਨ ਸੰਘਰਸ਼ ਦੇ ਹੱਕ ਵਿਚ ਕਿਸਾਨ ਐਂਥਮ ਲਿਖਿਆ ਸੀ।ਉਹਨਾਂ ਕਿਹਾ ਕਿ ਅਸੀਂ ਸਰਕਾਰ ਨੂੰ ਇਸ ਤਰੀਕੇ ਲੇਖਕਾਂ ਤੇ ਬੁੱਧੀਜੀਵੀਆਂ ਨਾਲ ਮਾੜਾ ਵਿਵਹਾਰ ਕਰਨ ਦੀ ਆਗਿਆ ਨਹੀਂ ਦੇਵਾਂਗੇ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਇਸ਼ਾਰੇ ’ਤੇ ਪੰਜਾਬ ਸਰਕਾਰ ਵੱਲੋਂ ਜਿਹਨਾਂ ਨੁੰ ਨਿਸ਼ਾਨਾ ਬਣਾਇਆ ਗਿਆ ਹੈ, ਉਹਨਾਂ ਦੀ ਹਰ ਸੰਭਵ ਮਦਦ ਕਰਾਂਗੇ।

- Advertisement -

ਬਾਦਲ ਨੇ ਮੁੱਖ ਮੰਤਰੀ ਵੱਲੋਂ ਕਿਸਾਨ ਜਿਣਸ ਵਪਾਰ ਤੇ ਵਣਜ ਪ੍ਰੋਮੋਸ਼ਨ ਐਂਡ ਫੈਸੀਲੀਟੇਸ਼ਨ ਐਕਟ 2020 ਪੰਜਾਬ ਵਿਚ ਲਾਗੂ ਕਰ ਕੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਇਹ ਕਾਨੂੰਨ ਲਾਗੂ ਕੀਤੇ ਜਾਣ ਦੀ ਪੁਸ਼ਟੀ ਖੁਦ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਹਾਲ ਹੀ ਵਿਚ ਇਕ ਪ੍ਰੈਸ ਕਾਨਫਰੰਸ ਵਿਚ ਕੀਤੀ ਸੀ। ਉਹਨਾਂ ਕਿਹਾ ਕਿ ਇਹ ਐਕਟ ਬਾਹਰਲੇ ਲੋਕਾਂ ਨੁੰ ਪੰਜਾਬ ਵਿਚ ਆਪਣੀ ਜਿਣਸ ਵੇਣ ਦੀ ਆਗਿਆ ਦਿੰਦਾ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਵੀ ਇਕ ਸੰਚਾਈ ਹੈ ਕਿ ਕਾਂਗਰਸ ਸਕਰਾਰ ਨੇ ਏ ਪੀ ਐਮ ਸੀ ਐਕਟ ਵਿਚ 2017 ਵਿਚ ਸੋਧ ਕੀਤੀ ਸੀ ਅਤੇ ਉਹੀ ਮੱਦਾਂ ਸ਼ਾਮਲ ਕੀਤੀਆਂ ਜਿਹੜੀਆਂ ਤਿੰਨ ਨਫਰਤ ਭਰੇ ਖੇਤੀ ਕਾਨੂੰਨਾਂ ਵਿਚ ਸ਼ਾਮਲ ਹਨ। ਉਹਨਾਂ ਕਿਹਾ ਕਿ ਇਸਦਾ ਮਤਲਬ ਹੈ ਕਿ ਜੇਕਰ ਸੁਪਰੀਮ ਕੋਰਟ ਨੇ ਹੀ ਕੇਂਦਰ ਨੂੰ ਖੇਤੀ ਕਾਨੁੰਨ ਖਾਰਜ ਕਰਨ ਵਾਸਤੇ ਰਾਜ਼ੀ ਕਰ ਲਿਆ ਤਾਂ ਵੀ ਪੰਜਾਬ ਵਿਚ ਇਹ ਕਾਨੂੰਨ ਲਾਗੂ ਰਹਿਣਗੇ ਕਿਉਂਕਿ ਪੰਜਾਬ ਸਰਕਾਰ ਨੇ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਹੇਠ ਇਹ ਲਾਗੂ ਕੀਤੇ ਹੋਏ ਹਨ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਏ ਪੀ ਐਮ ਸੀ ਐਕਟ ਵਿਚ ਕੀਤੀਆਂ ਸੋਧਾਂ ਤੁਰੰਤ ਖਾਰਜ ਕਰਨੀਆਂ ਚਾਹੀਦੀਆਂ ਹਨ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਦੇ ਗੰਨਾ ਉਤਪਾਦਕਾਂ ਦੀ ਪਿੱਠ ਵਿਚ ਵੀ ਛੁਰਾ ਮਾਰਿਆ ਹੈ। ਉਹਨਾਂ ਕਿਹਾ ਕਿ ਗੰਨਾ ਉਤਪਾਦਕਾਂ ਦੇ 284 ਕਰੋੜ ਰੁਪਏ ਦੇ ਬਕਾਏ ਅਦਾ ਨਹੀਂ ਕੀਤੇ ਜਾ ਰਹੇ ਜੋ ਪਿਛਲੇ ਸੀਜ਼ਨ ਦੇ ਬਕਾਇਆ ਪਏ ਹਨ। ਉਹਨਾਂ ਕਿਹਾ ਕਿ ਇੰਨਾ ਹੀ ਨਹੀਂ ਬਲਕਿ ਕਾਂਗਰਸ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਤੋਂ ਗੰਨੇ ਦਾ
ਸਰਕਾਰੀ ਖਰੀਦ ਦਾ ਮੁੱਲ ਵੀ ਨਹੀਂ ਵਧਾਇਆ। ਉਹਨਾਂ ਕਿਹਾ ਕਿ ਪੰਜਾਬਰ ਦੇ ਗੰਨਾ ਉਤਪਾਦਕਾਂ ਨੁੰ 310 ਰੁਪਏ ਪ੍ਰਤੀ ਕੁਇੰਟਲ ਭਾਅ ਮਿਲ ਰਿਹਾ ਹੈ ਜਦਕਿ ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿਚ ਇਹ ਭਾਅ 350 ਰੁਪਏ ਪ੍ਰਤੀ ਕੁਇੰਟਲ ਹੈ। ਉਹਨਾਂ ਕਿਹਾ ਕਿ ਜੇਕਰ ਇਹ ਦੋਵੇਂ ਮਸਲੇ ਹੱਲ ਨਾਕੀਤੇ ਗਏ ਤਾਂ ਫਿਰ ਇਸ ਸਬੰਧ ਵਿਚ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

ਬਾਦਲ ਐਡਵੋਕੇਟ ਅਮਰਜੀਤ ਸਿੰਘ ਰਾਏ ਦੀ ਘਰ ਵੀ ਗਏ ਜਿਹਨਾਂ ਨੇ ਕਿਸਾਨਾਂ ਨਾਲ ਹੋ ਰਹੇ ਵਿਤਕਰੇ ਦੇ ਖਿਲਾਫ ਦਿੱਲੀ ਵਿਚ ਆਤਮ ਹੱਤਿਆ ਕਰ ਲਈ ਸੀ ਤੇ ਉਹਨਾਂ ਨੇ ਰਾਏ ਦੇ ਪਰਿਵਾਰ ਨਾਲ ਦੁੱਖ ਵੀ ਸਾਂਝਾ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਰਦੇਵ ਸਿੰਘ ਮਾਨ, ਗੁਰਪਾਲ ਗਰੇਵਾਲ, ਅਸ਼ੋਕ ਅਨੇਜਾ, ਪਵਨ ਵਲੀਚਾ ਤੇ ਸਤਿੰਦਰਜੀਤ ਸਿੰਘ ਮੰਟਾ ਵੀ ਹਾਜ਼ਰ ਸਨ।

Share this Article
Leave a comment