ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿੱਚ ਪਹਿਲੀ ਵਾਰ ਉਤਰੇਗੀ ਆਮ ਆਦਮੀ ਪਾਰਟੀ

TeamGlobalPunjab
2 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਵੱਡਾ ਐਲਾਨ ਕਰਦਿਆਂ ਦਸੰਬਰ ਮਹੀਨੇ ‘ਚ ਚੰਡੀਗੜ੍ਹ ਨਗਰ ਨਿਗਮ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸਾਰੀਆਂ ਸੀਟਾਂ ਤੇ ਚੋਣ ਸਬੰਧੀ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਪਹਿਲੀ ਵਾਰ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿੱਚ ਉਤਰੇਗੀ ।

ਇਸ ਦਾ ਐਲਾਨ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਚੰਡੀਗੜ੍ਹ ਦੇ ਸੀਨੀਅਰ ਆਗੂ ਪ੍ਰੇਮ ਗਰਗ, ਚੰਦਰਮੁਖੀ ਸ਼ਰਮਾ ਅਤੇ ਪ੍ਰਦੀਪ ਛਾਬੜਾ ਨੇ ਕੀਤਾ।

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਰਨੈਲ ਸਿੰਘ ਨੇ ਇਸ ਸਬੰਧੀ ਐਲਾਨ ਕਰਦਿਆਂ ਦੱਸਿਆ ਕਿ ਮੌਜੂਦਾ ਭਾਰਤੀ ਜਨਤਾ ਪਾਰਟੀ ਦੇ ਰਾਜ ਦੇ ਦੌਰਾਨ ਚੰਡੀਗੜ੍ਹ ਵਿੱਚ ਹਰ ਵਿਭਾਗ ਵਿੱਚ ਭ੍ਰਿਸ਼ਟਾਚਾਰ ਫੈਲਿਆ ਹੋਇਆ ਹੈ ਜਿਸ ਨੂੰ ਖਤਮ ਕਰਨ ਲਈ ਆਮ ਆਦਮੀ ਪਾਰਟੀ ਪਿਡ ਵਿੱਚ ਉਤਰੇਗੀ।

ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਚੰਡੀਗੜ੍ਹ ਵਿੱਚ ਆਪਣਾ ਸੰਗਠਨ ਖੜਾ ਕਰਨ ਲਈ ਯਤਨਸ਼ੀਲ ਸੀ ਅਤੇ ਹੁਣ ਸੰਗਠਨ ਲਗਭਗ ਪੂਰਾ ਹੋ ਚੁੱਕਿਆ ਹੈ ਜਿਸ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਅਤੇ ਚੰਡੀਗੜ੍ਹ ਵਿੱਚ ਭਾਜਪਾ ਨਾਲ ਸਬੰਧਿਤ ਲੋਕ ਸਭਾ ਮੈਂਬਰ ਹੋਣ ਦੇ ਬਾਵਜੂਦ ਵੀ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਨੂੰ ਅਣਗੌਲਿਆ ਕਰਕੇ ਇਸ ਸੁੰਦਰ ਸ਼ਹਿਰ ਮੈਨੂੰ ਗੰਦਗੀ ਨਾਲ ਭਰਿਆ ਸ਼ਹਿਰ ਬਣਾ ਦਿੱਤਾ ਹੈ।

- Advertisement -

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਕਾਰਨ ਲੋਕ ਹੁਣ ਸੱਤਾ ਪਰਿਵਰਤਨ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਚੰਡੀਗੜ੍ਹ ਦੇ ਲੋਕਾਂ ਕੋਲ ਇਕ ਵਿਕਲਪ ਹੈ ਅਤੇ ਉਹ ਇਸ ਵਾਰ ਇਮਾਨਦਾਰ ਲੋਕਾਂ ਨੂੰ ਸੱਤਾ ਵਿੱਚ ਲਿਆਉਣਗੇ।

Share this Article
Leave a comment