ਚੰਡੀਗੜ੍ਹ: 9 ਨਵੰਬਰ ਨੂੰ ਹੋਣ ਵਾਲੀਆਂ ਸ਼੍ਰੋਮਣੀ ਕਮੇਟੀ ਦੀਆਂ ਸਾਲਾਨਾ ਚੋਣਾਂ ਲਈ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ ਕਰਨ ਤੋਂ ਬਾਅਦ ਇਹ ਐਲਾਨ ਕੀਤਾ ਹੈ।
ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਬਣਾਉਣ ਦਾ ਐਲਾਨ ਪਾਰਟੀ ਦੇ ਮੁੱਖ ਬੁਲਾਰੇ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਇਕ ਟਵੀਟ ਰਾਹੀਂ ਕੀਤਾ। ਡਾ. ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਲੰਬੀ ਵਿਚਾਰ-ਚਰਚਾ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 9 ਤਰੀਕ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਮੌਜੂਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।
SAD President S Sukhbir S Badal after wider consultations with SGPC Members & senior leaders of the party announced that S Harjinder Singh Dhami will be SAD’s candidate for the post of President for the Nov 9 annual election of SGPC. pic.twitter.com/LZVMr8CTxJ
— Dr Daljit S Cheema (@drcheemasad) November 4, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.