ਅੰਮ੍ਰਿਤਸਰ ਹਵਾਈ ਅੱਡੇ ‘ਤੇ ਜੁੱਤੇ ਦੀ ਆੜ ‘ਚ ਦੁਬਈ ਤੋਂ ਲਿਆਂਦੀਆਂ 29 ਲੱਖ ਦੀਆਂ ਵਿਦੇਸ਼ੀ ਸਿਗਰਟਾਂ ਜ਼ਬਤ

Rajneet Kaur
1 Min Read

ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ 29 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਦੀ ਖੇਪ ਜ਼ਬਤ ਕੀਤੀ ਹੈ।  ਮਿਲੀ ਜਾਣਕਾਰੀ ਅਨੁਸਾਰ ਤਸਕਰ ਇਸ ਖੇਪ ਨੂੰ ਨਾਈਕੀ ਦੇ ਜੁੱਤੇ ਦੀ ਆੜ ਵਿੱਚ ਦੁਬਈ ਤੋਂ ਭਾਰਤ ਲੈ ਕੇ ਆਇਆ ਸੀ। ਫਿਲਹਾਲ ਅੰਮ੍ਰਿਤਸਰ ਕਸਟਮ ਵਿਭਾਗ ਵੱਲੋਂ ਖੇਪ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਕਸਟਮ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਏਅਰਪੋਰਟ ‘ਤੇ ਤਾਇਨਾਤ ਅੰਮ੍ਰਿਤਸਰ ਕਸਟਮ ਕਮਿਸ਼ਨਰੇਟ ਦੇ ਅਧਿਕਾਰੀਆਂ ਨੇ ਦੁਬਈ ਤੋਂ ਆਉਣ ਵਾਲੀ ਵਿਦੇਸ਼ੀ ਬ੍ਰਾਂਡ ਈਐਸਐਸਈ ਗੋਲਡਨ ਲੀਫ ਸਿਗਰਟਾਂ ਦੀ ਤਸਕਰੀ ਦਾ ਮਾਮਲਾ ਦਰਜ ਕੀਤਾ ਹੈ। ਇਹ ਖੇਪ ਨਾਈਕੀ ਦੀਆਂ ਜੁੱਤੀਆਂ ਦੇ ਕਾਲੇ ਪੈਕਟਾਂ ਵਿੱਚ ਛੁਪਾ ਕੇ ਲਿਆਂਦੀ ਜਾ ਰਹੀ ਸੀ।ਕਸਟਮ ਵਿਭਾਗ ਵੱਲੋਂ ਸ਼ੱਕ ਦੇ ਅਧਾਰ ‘ਤੇ ਜਦੋਂ ਜੁੱਤਿਆਂ ਦੀ ਜਾਂਚ ਸ਼ੁਰੂ ਕੀਤੀ ਗਈ ਤਾਂ ਉਸ ਵਿੱਚੋਂ 2.60 ਲੱਖ ਸਿਗਰੇਟ ਬਰਾਮਦ ਹੋਇਆ। ਕਸਟਮ ਵਿਭਾਗ ਨੇ ਪੂਰੀ ਖੇਪ ਜ਼ਬਤ ਕਰ ਲਈ ਹੈ। ਵਿਭਾਗ ਵੱਲੋਂ ਫੜੀ ਗਈ ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ 29.5 ਲੱਖ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment