ਕੈਨੇਡਾ ‘ਚ ਹੁਣ ਵਿਦੇਸ਼ੀ ਲੋਕ ਨਹੀਂ ਖਰੀਦ ਸਕਣਗੇ ਘਰ, ਸਰਕਾਰ ਨੇ 2 ਸਾਲ ਲਈ ਜਾਇਦਾਦ ਖਰੀਦਣ ‘ਤੇ ਲਗਾਈ ਪਾਬੰਦੀ

Global Team
2 Min Read

ਟੋਰਾਂਟੋ : : ਕੈਨੇਡਾ ‘ਚ ਸਰਕਾਰ ਨੇ ਵਿਦੇਸ਼ੀਆਂ ਲਈ ਜਾਇਦਾਦ ਖਰੀਦਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਰਿਹਾਇਸ਼ ਦੀ ਘਾਟ ਦਾ ਸਾਹਮਣਾ ਕਰ ਰਹੇ ਸਥਾਨਕ ਲੋਕਾਂ ਨੂੰ ਵਧੇਰੇ ਘਰ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੈਨੇਡਾ ਵਿੱਚ ਰਿਹਾਇਸ਼ੀ ਜਾਇਦਾਦ ਖਰੀਦਣ ਵਾਲੇ ਵਿਦੇਸ਼ੀ ਲੋਕਾਂ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਐਤਵਾਰ 1 ਜਨਵਰੀ 2023 ਤੋਂ ਲਾਗੂ ਹੋ ਗਈ ਹੈ। ਹਾਲਾਂਕਿ, ਐਕਟ ਦੇ ਬਹੁਤ ਸਾਰੇ ਅਪਵਾਦ ਹਨ। ਕੈਨੇਡੀਅਨ ਸਰਕਾਰ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਪਾਬੰਦੀ ਸਿਰਫ਼ ਸ਼ਹਿਰ ਦੀਆਂ ਰਿਹਾਇਸ਼ਾਂ ‘ਤੇ ਲਾਗੂ ਹੋਵੇਗੀ। ਇਹ ਪਾਬੰਦੀ ਸਮਰ ਕਾਟੇਜ ਵਰਗੀਆਂ ਜਾਇਦਾਦਾਂ ‘ਤੇ ਲਾਗੂ ਨਹੀਂ ਹੋਵੇਗੀ।

ਇਸ ਤੋਂ ਪਹਿਲਾਂ ਕੈਨੇਡਾ ਸਰਕਾਰ ਸਟੱਡੀ ਅਤੇ ਪੀਆਰ ਵੀਜ਼ਿਆਂ ਲਈ ਅਪਲਾਈ ਕਰਨ ਵਾਲਿਆਂ ਨੂੰ ਵੀ ਝਟਕਾ ਦੇ ਚੁੱਕੀ ਹੈ। ਪਿਛਲੇ ਸਾਲ ਵੱਡੀ ਗਿਣਤੀ ਵਿੱਚ ਵੀਜ਼ੇ ਰੱਦ ਕੀਤੇ ਗਏ ਸਨ। ਰਿਹਾਇਸ਼ ਦੀ ਘਾਟ ਦਾ ਸਾਹਮਣਾ ਕਰਦੇ ਹੋਏ, ਕੈਨੇਡਾ ਨੇ ਵਿਦੇਸ਼ੀਆਂ ਨੂੰ ਰਿਹਾਇਸ਼ੀ ਜਾਇਦਾਦ ਖਰੀਦਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਦਰਅਸਲ, ਕੈਨੇਡਾ ਵਿੱਚ ਘਰ ਖਰੀਦਣ ਵਾਲਿਆਂ ਦੀ ਮੰਗ ਪਿਛਲੇ ਸਮੇਂ ਵਿੱਚ ਬਹੁਤ ਵੱਧ ਗਈ ਹੈ। ਲੋਕ ਕੈਨੇਡਾ ਵਿੱਚ ਮੁਨਾਫ਼ੇ ਦੀ ਜਾਇਦਾਦ ਖਰੀਦਣ ਅਤੇ ਵੇਚਣ ਵਿੱਚ ਲੱਗੇ ਹੋਏ ਹਨ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਮਕਾਨ ਲੋਕਾਂ ਲਈ ਹਨ ਨਾ ਕਿ ਨਿਵੇਸ਼ਕਾਂ ਲਈ। ਸਰਕਾਰ ਨੇ ਗੈਰ-ਕੈਨੇਡੀਅਨਜ਼ ਐਕਟ ਤਹਿਤ ਰਿਹਾਇਸ਼ੀ ਜਾਇਦਾਦ ਦੀ ਖਰੀਦਦਾਰੀ ‘ਤੇ ਪਾਬੰਦੀ ਲਾਗੂ ਕਰ ਦਿੱਤੀ ਹੈ।

Share this Article
Leave a comment