ਨਿਊਜ਼ ਡੈਸਕ: ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਾਰੁਲ ਹੱਕ ਕੱਕੜ ਨੇ ਦੇਸ਼ ਵਿੱਚ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਵਿੱਚ ਨਿਰਪੱਖ ਵੋਟਿੰਗ ਯਕੀਨੀ ਬਣਾਉਣ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ (PMO) ਵੱਲੋਂ ਵੀਰਵਾਰ ਨੂੰ ਜਾਰੀ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਸੰਚਾਰ, ਰੇਲਵੇ ਅਤੇ ਸਮੁੰਦਰੀ ਮਾਮਲਿਆਂ ਦੇ ਅੰਤਰਿਮ ਮੰਤਰੀ ਸ਼ਾਹਿਦ ਅਸ਼ਰਫ਼ ਤਰਾਰ ਨੂੰ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ।
ਕਮੇਟੀ ਦੇ ਹੋਰ ਮੈਂਬਰਾਂ ਵਿੱਚ ਗ੍ਰਹਿ ਸਕੱਤਰ, ਚਾਰ ਸੂਬਾਈ ਮੁੱਖ ਸਕੱਤਰ ਸ਼ਾਮਿਲ ਹਨ। ਜਾਣਕਾਰੀ ਅਨੁਸਾਰ ਇਸ ਕਮੇਟੀ ਨੇ ਚੋਣਾਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ, ਪ੍ਰਸ਼ਾਸਨਿਕ ਪ੍ਰਬੰਧਾਂ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਅਤੇ ਹੱਲ ਕਰਨ ਅਤੇ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਤਾਲਮੇਲ ਵਰਗੀਆਂ ਜ਼ਿੰਮੇਵਾਰੀਆਂ ਨਿਭਾਉਣੀਆਂ ਹਨ।
ਕੱਕੜ ‘ਤੇ ਦੇਸ਼ ‘ਚ ਨਿਰਪੱਖ ਅਤੇ ਆਜ਼ਾਦ ਚੋਣਾਂ ਕਰਵਾਉਣ ਦੀ ਜ਼ਿੰਮੇਵਾਰੀ ਹੈ ਪਰ ਉਨ੍ਹਾਂ ‘ਤੇ ਲਗਾਤਾਰ ਫੌਜ ਦੀ ਹਮਾਇਤ ਪ੍ਰਾਪਤ ਸਿਆਸੀ ਪਾਰਟੀਆਂ ਦੇ ਹੱਕ ‘ਚ ਕੰਮ ਕਰਨ ਦੇ ਦੋਸ਼ ਲੱਗਦੇ ਰਹੇ ਹਨ।
ਇਹ ਵੀ ਇਲਜ਼ਾਮ ਹਨ ਕਿ ਚੋਣਾਂ ਤੋਂ ਪਹਿਲਾਂ ਹੀ ਧਾਂਦਲੀ ਕੀਤੀ ਜਾ ਰਹੀ ਹੈ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਜੇਲ੍ਹ ਵਿੱਚ ਹਨ ਅਤੇ ਚੋਣ ਲੜਨ ਤੋਂ ਰੋਕਿਆ ਗਿਆ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੇ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਮਹੀਨੇ ਦੇ ਸ਼ੁਰੂ ਵਿਚ ਕਿਹਾ ਸੀ ਕਿ ‘ਪੂਰਵ ਚੋਣ ਧਾਂਦਲੀ’ ਕਾਰਨ ਦੇਸ਼ ਵਿਚ ਆਜ਼ਾਦ ਅਤੇ ਨਿਰਪੱਖ ਚੋਣਾਂ ਦੀ ਉਮੀਦ ਘੱਟ ਹੈ।
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।