ਚੰਡੀਗੜ੍ਹ: ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਾਲੇ ਕਾਂਗਰਸ ਨੇ ਬੁੱਧਵਾਰ ਨੂੰ ਚੋਣ ਕਮੇਟੀ ਦਾ ਐਲਾਨ ਕੀਤਾ ਹੈ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਨਵਜੋਤ ਸਿੰਘ ਸਿੱਧੂ ਨੂੰ ਵੀ ਕਮੇਟੀ ਵਿੱਚ ਸ਼ਾਮਿਲ ਕੀਤਾ ਗਿਆ ਹੈ। ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਸੀ ਐਮ ਚਰਨਜੀਤ ਸਿੰਘ ਚੰਨੀ, ਅਬਿੰਕਾ ਸੋਨੀ, ਸੁਖਵਿੰਦਰ ਸਿੰਘ ਰੰਧਾਵਾ, ਨਵਜੋਤ ਸਿੱਧੂ, ਭਾਰਤ ਭੂਸ਼ਣ ਆਸ਼ੂ, ਮਨੀਸ਼ ਤਿਵਾੜੀ, ਮਹਿੰਦਰ ਸਿੰਘ ਕੇ.ਪੀ., ਰਾਜਿੰਦਰ ਕੌਰ ਭੱਠਲ, ਵਿਜੇ ਇੰਦਰ ਸਿੰਗਲਾ, ਰਾਣਾ ਗੁਰਜੀਤ ਸਿੰਘ, ਰਵਨੀਤ ਸਿੰਘ ਬਿੱਟੂ, ਕੁਲਜੀਤ ਸਿੰਘ ਨਾਗਰਾ, ਪਰਗਟ ਸਿੰਘ ਅਤੇ ਸੁਖਪਾਲ ਸਿੰਘ ਖਹਿਰਾ ਵੀ 27 ਮੈਂਬਰੀ ਕਮੇਟੀ ਵਿਚ ਸ਼ਾਮਿਲ ਕੀਤੇ ਗਏ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।