ਚੰਡੀਗੜ੍ਹ- ਪੰਜਾਬ ਵਿੱਚ ਕਾਂਗਰਸ ਸਰਕਾਰ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠਿਆ ਖ਼ਿਲਾਫ਼ ਦਰਜ ਹੋਏ ਡਰੱਗ ਕੇਸ ਦੀ ਹੁਣ ਨਵੀਂ ਵਿਸ਼ੇਸ਼ ਜਾਂਚ ਟੀਮ (SIT) ਜਾਂਚ ਕਰੇਗੀ। ਨਵੀਂ ਐਸਆਈਟੀ ਦਾ ਮੁਖੀ ਆਈ ਜੀ ਮੁਖਵਿੰਦਰ ਸਿੰਘ ਛੀਨਾ ਨੂੰ ਲਗਾਇਆ ਗਿਆ ਹੈ। ਹੁਣ ਨਵੀਂ SIT ਬਿਕਰਮ ਸਿੰਘ ਮਜੀਠਿਆ ਦੇ ਮਾਮਲੇ ਦੀ ਜਾਂਚ ਕਰੇਗੀ।
ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਬਿਕਰਮ ਸਿੰਘ ਮਜੀਠਿਆ ਵਿਰੁੱਧ 20 ਦਸੰਬਰ 2021 ਨੂੰ ਥਾਣਾ ਸਦਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ।