ਚੰਡੀਗੜ੍ਹ: ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦੇਹਾਂਤ ਹੋ ਗਿਆ ਹੈ। ਹਰਦੇਵ ਸਿੰਘ ਮੱਤੇਵਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀਆਂ ਵਿੱਚੋਂ ਇੱਕ ਸਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਦੇਵ ਸਿੰਘ ਮੱਤੇਵਾਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੱਤੇਵਾਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ, ‘ਪੰਜਾਬ ਦੇ ਕਾਨੂੰਨੀ ਖੇਤਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਅਹਿਮ ਮਾਮਲਿਆਂ ਵਿੱਚ ਸੂਬੇ ਦੀ ਨੁਮਾਇੰਦਗੀ ਕਰਨ ਵਿੱਚ ਉਨ੍ਹਾਂ ਦੀ ਸਿਆਣਪ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪਵਿੱਤਰ ਸਿੰਘ ਮੱਤੇਵਾਲ ਅਤੇ ਸਮੁੱਚੇ ਮੱਤੇਵਾਲ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ। ਵਾਹਿਗੁਰੂ ਉਹਨਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।
ਇਸ ਦੌਰਾਨ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ, “ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦੇਹਾਂਤ ਕਾਨੂੰਨੀ ਭਾਈਚਾਰੇ ਲਈ ਬਹੁਤ ਵੱਡਾ ਘਾਟਾ ਹੈ, ਮੱਤੇਵਾਲ ਸਾਹਿਬ ਨਾ ਸਿਰਫ਼ ਇੱਕ ਉੱਘੇ ਵਕੀਲ ਸਨ, ਸਗੋਂ ਇੱਕ ਉੱਘੇ ਬੁੱਧੀਜੀਵੀ ਅਤੇ ਰਣਨੀਤੀਕਾਰ ਵੀ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।