ਅਕਾਲੀ ਦਲ ਦੀ ਸਾਬਕਾ ਵਿਧਾਇਕਾ ਦੇ ਨਿੱਜੀ ਸਹਾਇਕ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

TeamGlobalPunjab
1 Min Read

ਪਾਤੜਾਂ: ਵਿਧਾਨ ਸਭਾ ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਦੇ ਨਿੱਜੀ ਸਹਾਇਕ ਵੱਲੋਂ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਾਤੜਾਂ ਪੁਲਿਸ ਨੇ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆਂ ‘ਤੇ ਮ੍ਰਿਤਕ ਗੁਰਸੇਵਕ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਗੁਰਸੇਵਕ ਸਿੰਘ ਧੂਹੜ ਸਾਬਕਾ ਅਕਾਲੀ ਐਮ.ਐਲ.ਏ ਵਨਿੰਦਰ ਕੌਰ ਲੂੰਬਾ ਦਾ ਪੀ.ਏ ਰਹਿ ਚੁੱਕਾ ਹੈ।

ਜਾਣਕਾਰੀ ਮੁਤਾਬਿਕ ਗੁਰਸੇਵਕ ਸਿੰਘ ਨੇ ਬੀਤੀ ਰਾਤ ਦੋ ਵਜੇ ਦੇ ਲਗਭਗ ਖੁਦ ਨੂੰ ਗੋਲ਼ੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਤਨੀ ਵੱਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ ਗੁਰਸੇਵਕ ਸਿੰਘ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਸੀ।

Share this Article
Leave a comment