ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦਾ ਦੇਹਾਂਤ

Global Team
3 Min Read

ਢਾਕਾ : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਅਤੇ ਬੀਐਨਪੀ ਚੇਅਰਪਰਸਨ ਖਾਲਿਦਾ ਜ਼ਿਆ ਦਾ 80 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਬੀਐਨਪੀ ਪਾਰਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ਵਿੱਚ ਇਸਦੀ ਪੁਸ਼ਟੀ ਕੀਤੀ। ਪਾਰਟੀ ਨੇ ਲਿਖਿਆ ਕਿ ਬਜ਼ੁਰਗ ਬੰਗਲਾਦੇਸ਼ੀ ਨੇਤਾ ਦਾ ਸਿਹਤ ਸਮੱਸਿਆਵਾਂ ਨਾਲ ਜੂਝਣ ਤੋਂ ਬਾਅਦ ਦੇਹਾਂਤ ਹੋ ਗਿਆ।

ਪਾਰਟੀ ਵੱਲੋਂ ਜਾਰੀ ਬਿਆਨ ਅਨੁਸਾਰ, ਖਾਲਿਦਾ ਜ਼ਿਆ ਨੇ ਸਵੇਰੇ 6 ਵਜੇ ਦੇ ਕਰੀਬ ਢਾਕਾ ਦੇ ਐਵਰਕੇਅਰ ਹਸਪਤਾਲ ਵਿੱਚ ਆਖਰੀ ਸਾਹ ਲਏ। ਉਹ ਪਿਛਲੇ 36 ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸਨ। ਉਸਨੂੰ 23 ਨਵੰਬਰ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਖਾਲਿਦਾ ਪਿਛਲੇ ਕਈ ਸਾਲਾਂ ਤੋਂ ਛਾਤੀ ਦੀ ਇਨਫੈਕਸ਼ਨ, ਜਿਗਰ, ਗੁਰਦੇ, ਸ਼ੂਗਰ, ਗਠੀਆ ਅਤੇ ਅੱਖਾਂ ਦੀਆਂ ਸਮੱਸਿਆਵਾਂ ਤੋਂ ਪੀੜਤ ਸੀ।

ਬੀਐਨਪੀ ਨੇ ਬਿਆਨ ‘ਚ ਕਿਹਾ ਕਿ ਬੀਐਨਪੀ ਦੀ ਚੇਅਰਪਰਸਨ, ਸਾਬਕਾ ਪ੍ਰਧਾਨ ਮੰਤਰੀ ਅਤੇ ਰਾਸ਼ਟਰੀ ਨੇਤਾ ਬੇਗਮ ਖਾਲਿਦਾ ਜ਼ਿਆ ਦਾ ਅੱਜ ਸਵੇਰੇ ਫਜਰ ਦੀ ਨਮਾਜ਼ ਤੋਂ ਬਾਅਦ ਦੇਹਾਂਤ ਹੋ ਗਿਆ। ਪਾਰਟੀ ਨੇ ਲੋਕਾਂ ਨੂੰ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ।

ਦੱਸ ਦਈਏ ਕਿ ਖਾਲਿਦਾ ਨੇ 1991 ਤੋਂ 1996 ਅਤੇ 2001 ਤੋਂ 2006 ਤੱਕ ਦੋ ਵਾਰ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਈ। ਉਹ ਸਾਬਕਾ ਰਾਸ਼ਟਰਪਤੀ ਜ਼ਿਆਉਰ ਰਹਿਮਾਨ ਦੀ ਪਤਨੀ ਸੀ। ਉਨ੍ਹਾਂ ਦਾ ਵੱਡਾ ਪੁੱਤਰ, ਤਾਰਿਕ ਰਹਿਮਾਨ, ਜੋ ਕਿ ਬੀਐਨਪੀ ਦਾ ਕਾਰਜਕਾਰੀ ਚੇਅਰਮੈਨ ਹੈ ਅਤੇ 2008 ਤੋਂ ਲੰਡਨ ਵਿੱਚ ਰਹਿ ਰਿਹਾ ਸੀ। ਉਹ 25 ਦਸੰਬਰ ਨੂੰ ਬੰਗਲਾਦੇਸ਼ ਵਾਪਸ ਆਇਆ। ਉਨ੍ਹਾਂ ਦੇ ਛੋਟੇ ਪੁੱਤਰ ਅਰਾਫਾਤ ਰਹਿਮਾਨ ਦੀ 2015 ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।

ਖਾਲਿਦਾ ਜ਼ਿਆ ਨੇ ਬੀਤੇ ਕੱਲ੍ਹ ਯਾਨੀ ਕਿ ਸੋਮਵਾਰ (29 ਦਸੰਬਰ) ਨੂੰ ਹੀ ਆਪਣੀ ਨਾਮਜ਼ਦਗੀ ਦਾਖਲ ਕੀਤੀ। ਦੁਪਹਿਰ 3 ਵਜੇ ਦੇ ਕਰੀਬ, ਪਾਰਟੀ ਦੇ ਸੀਨੀਅਰ ਆਗੂ ਬੋਗੁਰਾ-7 ਹਲਕੇ ਲਈ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਉਣ ਲਈ ਡਿਪਟੀ ਕਮਿਸ਼ਨਰ ਅਤੇ ਰਿਟਰਨਿੰਗ ਅਫਸਰ ਦੇ ਦਫ਼ਤਰ ਪਹੁੰਚੇ ਸਨ। ਹੁਣ ਖਾਲਿਦਾ ਜ਼ਿਆ ਦੇ ਦੇਹਾਂਤ ਨਾਲ ਉਨ੍ਹਾਂ ਦੇ ਸਮਰਥਕਾਂ ਵਿੱਚ ਸੋਗ ਦੀ ਲਹਿਰ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment