ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦੀ ਸਜ਼ਾ 6 ਮਹੀਨਿਆਂ ਲਈ ਮੁਅੱਤਲ

TeamGlobalPunjab
2 Min Read

ਢਾਕਾ: ਬੰਗਲਾਦੇਸ਼ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਤੇ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀਐਨਪੀ) ਦੀ ਮੁਖੀ ਖਾਲਿਦਾ ਜ਼ਿਆ ਦੀ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਵਿਚ ਸਜ਼ਾ ਨੂੰ 6 ਮਹੀਨਿਆਂ ਲਈ ਹੋਰ ਮੁਅੱਤਲ ਕਰ ਦਿੱਤਾ ਗਿਆ ਹੈ। ਗ੍ਰਹਿ ਮੰਤਰੀ ਅਸਦੁਜ਼ਮਾਨ ਖਾਨ ਨੇ ਐਤਵਾਰ ਨੂੰ ਕਿਹਾ ਕਿ ਇਹ ਚੌਥੀ ਵਾਰ ਹੈ ਕਿ ਸਰਕਾਰ ਨੇ ਜ਼ਿਆ ਅਨਾਥ ਆਸ਼ਰਮ ਅਤੇ ਟਰੱਸਟ ਅਤੇ ਜ਼ਿਆ ਚੈਰੀਟੇਬਲ ਟਰੱਸਟ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਉਨ੍ਹਾਂ ਦੀ ਜੇਲ੍ਹ ਦੀ ਸਜ਼ਾ ਨੂੰ ਮੁਅੱਤਲ ਕੀਤਾ ਹੈ।

ਇਹ ਫੈਸਲਾ ਜ਼ਿਆ ਦੇ ਪਰਿਵਾਰਕ ਮੈਂਬਰਾਂ ਦੀ ਅਪੀਲ ’ਤੇ ਲਿਆ ਗਿਆ। ਮੁੱਖ ਵਿਰੋਧੀ ਧਿਰ ਦੀ 76 ਸਾਲਾ ਆਗੂ ਨੂੰ ਵਿਦੇਸ਼ ਤੋਂ ਦਾਨ ਵਿਚ ਪ੍ਰਾਪਤ ਹੋਏ ਚੰਦੇ ਦੀ ਰਕਮ ਵਿਚ ਧੋਖਾਧੜੀ ਕਰਨ ਦੇ ਮਾਮਲੇ ਵਿਚ ਦੋਸ਼ੀ ਪਾਇਆ ਗਿਆ ਸੀ ਤੇ ਉਨ੍ਹਾਂ ਨੂੰ 17 ਸਾਲ ਦੀ ਸਜ਼ਾ ਸੁਣਾਈ ਗਈ ਸੀ।

 ਜ਼ਿਆ ਨੂੰ ਕਰੋਨਾ ਮਹਾਮਾਰੀ ਦੌਰਾਨ ਮਾਰਚ 2020 ਵਿਚ ਜੇਲ੍ਹ ਤੋਂ ਅਸਥਾਈ ਤੌਰ ’ਤੇ ਛੱਡਿਆ ਗਿਆ ਸੀ । ਬੇਗਮ ਖਾਲਿਦਾ ਜ਼ਿਆ ਨੂੰ ਦੇਸ਼ ਵਿੱਚ ਇਲਾਜ ਕਰਵਾਉਣਾ ਪਵੇਗਾ ਕਿਉਂਕਿ ਜ਼ਮਾਨਤ ਦੀ ਸ਼ਰਤ ਉਨ੍ਹਾਂ ਨੂੰ ਇਲਾਜ ਲਈ ਵਿਦੇਸ਼ ਜਾਣ ਦੀ ਆਗਿਆ ਨਹੀਂ ਦਿੰਦੀ। ਬੇਗਮ ਖਾਲਿਦਾ ਜ਼ਿਆ ਦੇ ਪਰਿਵਾਰ ਨੇ ਸਰਕਾਰ ਨੂੰ ਅਰਜ਼ੀ ਦੇ ਕੇ ਉਨ੍ਹਾਂ ਨੂੰ ਉੱਨਤ ਇਲਾਜ ਲਈ ਵਿਦੇਸ਼ ਜਾਣ ਦੀ ਇਜਾਜ਼ਤ ਮੰਗੀ ਪਰ ਸਰਕਾਰ ਨੇ ਇਹ ਕਹਿ ਕੇ ਠੁਕਰਾ ਦਿੱਤਾ ਕਿ ਕਿਸੇ ਦੋਸ਼ੀ ਨੂੰ ਇਲਾਜ ਲਈ ਵਿਦੇਸ਼ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਬੰਗਲਾਦੇਸ਼ ਦੀ ਮੁੱਖ ਵਿਰੋਧੀ ਪਾਰਟੀ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀਐਨਪੀ) ਦੀ ਚੇਅਰਪਰਸਨ ਅਤੇ ਸਾਬਕਾ ਪ੍ਰਧਾਨ ਮੰਤਰੀ ਬੇਗਮ ਖਾਲਿਦਾ ਜ਼ਿਆ ਨੂੰ ਉਨ੍ਹਾਂ ਦੇ ਵਿਰੁੱਧ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਦੇ ਸਬੰਧ ਵਿੱਚ 2017 ਵਿੱਚ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਸੀ। ਹਾਈ ਕੋਰਟ ਨੇ 2018 ਵਿੱਚ ਉਸ ਦੀ ਕੈਦ ਵਧਾ ਕੇ 10 ਸਾਲ ਕਰ ਦਿੱਤੀ ਸੀ।

- Advertisement -

Share this Article
Leave a comment