ਨਵੀਂ ਦਿੱਲੀ: ਬਿੱਗ ਬਾਸ ਦੇ ਸਾਬਕਾ ਖਿਡਾਰੀ ਸਵਾਮੀ ਓਮ ਦਾ ਅੱਜ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਹ ਪਿਛਲੇ ਕੁਝ ਮਹੀਨਿਆਂ ਤੋਂ ਬਿਮਾਰ ਸਨ। ਇਸ ਤੋਂ ਪਹਿਲਾਂ ਉਹ ਕੋਰੋਨਾ ਨਾਲ ਵੀ ਪੀੜਤ ਪਾਏ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦਾ ਦਿੱਲੀ ਦੇ ਏਮਜ਼ ‘ਚ ਇਲਾਜ ਚੱਲ ਰਿਹਾ ਸੀ।
ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਬਹੁਤ ਕਮਜ਼ੋਰੀ ਹੋ ਗਈ ਸੀ ਅਤੇ 15 ਦਿਨ ਪਹਿਲਾਂ ਉਹ ਅਧਰੰਗ ਦਾ ਸ਼ਿਕਾਰ ਹੋ ਗਏ। ਇਸੇ ਦੇ ਚੱਲਦਿਆਂ ਉਨ੍ਹਾਂ ਦੀ ਸਿਹਤ ਵਿਗੜਦੀ ਗਈ ਅਤੇ ਅੱਜ ਉਨ੍ਹਾਂ ਨੇ ਆਪਣੀ ਰਿਹਾਇਸ਼ ‘ਚ ਆਖ਼ਰੀ ਸਾਹ ਲਏ।