ਬਿਹਾਰ ਦੇ ਸਾਬਕਾ ਸੀਐਮ ਅਤੇ ਜੇਡੀਯੂ ਪ੍ਰਧਾਨ ਨਿਤੀਸ਼ ਕੁਮਾਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ

Rajneet Kaur
1 Min Read

ਨਿਊਜ਼ ਡੈਸਕ: ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਅੱਜ ਸਵੇਰੇ ਰਾਜ ਭਵਨ ਪਹੁੰਚ ਕੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ।

ਬਿਹਾਰ ਦੇ ਸਾਬਕਾ ਸੀਐਮ ਅਤੇ ਜੇਡੀਯੂ ਪ੍ਰਧਾਨ ਨਿਤੀਸ਼ ਕੁਮਾਰ ਨੇ ਕਿਹਾ ਕਿ “ਅੱਜ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਮੈਂ ਰਾਜਪਾਲ ਨੂੰ ਰਾਜ ਵਿੱਚ ਸਰਕਾਰ ਭੰਗ ਕਰਨ ਲਈ ਵੀ ਕਿਹਾ ਹੈ। ਇਹ ਸਥਿਤੀ ਇਸ ਲਈ ਆਈ ਕਿਉਂਕਿ ਸਭ ਕੁਝ ਠੀਕ ਨਹੀਂ ਸੀ। ਸਾਰਿਆਂ ਦੇ ਵਿਚਾਰ ਮਿਲ ਰਹੇ ਹਨ।ਮੈਂ ਸਾਰਿਆਂ ਦੀ ਗੱਲ ਸੁਣੀ।ਅੱਜ ਸਰਕਾਰ ਭੰਗ ਹੋ ਗਈ ਹੈ।

ਸੂਤਰਾਂ ਅਨੁਸਾਰ ਉਹ ਅੱਜ ਹੀ ਭਾਜਪਾ ਦੇ ਨਾਲ ਗਠਜੋੜ ਵਿੱਚ ਨਵੀਂ ਸਰਕਾਰ ਬਣਾਉਣਗੇ ਤੇ 9ਵੀਂ ਵਾਰ ਮੁਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕਣਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment