ਕੈਂਸਰ ਤੋਂ ਜੰਗ ਹਾਰੇ ਸਾਬਕਾ ਕੈਬਨਿਟ ਮੰਤਰੀ, 58 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

Global Team
3 Min Read

ਨਵੀ ਦਿੱਲੀ : ਰਾਜਸਥਾਨ ਦੀ ਰਾਜਨੀਤੀ ਨਾਲ ਜੁੜੀ ਦੁਖਦਾਈ ਖਬਰ ਸਾਹਮਣੇ ਆਈ ਹੈ। ਸਾਬਕਾ ਕੈਬਨਿਟ ਮੰਤਰੀ ਹੇਮ ਸਿੰਘ ਭੜਾਨਾ ਦਾ ਸਵੇਰੇ 7 ਵਜੇ ਦੇ ਕਰੀਬ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਹ 58 ਸਾਲ ਦੇ ਸਨ। ਭਡਾਣਾ ਪਿਛਲੇ ਕੁਝ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ। ਉਨ੍ਹਾਂ ਨੂੰ ਹਾਲ ਹੀ ਵਿੱਚ ਬ੍ਰੇਨ ਹੇਮਰੇਜ ਵੀ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਦਾ ਗੁਰੂਗ੍ਰਾਮ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲਿਆ।

ਮਿਲੀ ਜਾਣਕਾਰੀ ਅਨੁਸਾਰ ਸਾਬਕਾ ਮੰਤਰੀ ਦੀ ਸਿਹਤ ਅੱਜ (ਸੋਮਵਾਰ) ਸਵੇਰੇ ਲਗਭਗ 6:30 ਵਜੇ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਾਲੇ ਤੁਰੰਤ ਉਨ੍ਹਾਂ ਨੂੰ ਅਲਵਰ ਦੇ ਟੈਲਕੋ ਸਕੁਏਅਰ ਸਥਿਤ ਹਰੀਸ਼ ਹਸਪਤਾਲ ਲੈ ਗਏ। ਹਸਪਤਾਲ ਦੇ ਡਾਇਰੈਕਟਰ ਡਾ. ਹਰੀਸ਼ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 7:00 ਵਜੇ ਐਮਰਜੈਂਸੀ ਰੂਮ ਵਿੱਚ ਲਿਆਂਦਾ ਗਿਆ, ਜਿੱਥੇ ਪੂਰੀ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਪਰਿਵਾਰਕ ਮੈਂਬਰਾਂ ਦੱਸਿਆ ਕਿ ਭੜਾਨਾ ਕੈਂਸਰ ਨਾਲ ਬਹਾਦਰੀ ਨਾਲ ਜੂਝ ਰਹੇ ਸਨ, ਪਰ ਬ੍ਰੇਨ ਹੇਮਰੇਜ ਬਾਅਦ ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਹੋ ਗਈ। ਜਿਵੇਂ ਹੀ ਉਨ੍ਹਾਂ ਦੀ ਮੌਤ ਦਾ ਪਤਾ ਲੱਗਿਆ ਜ਼ਿਲ੍ਹੇ ਭਰ ਵਿੱਚ ਸੋਗ ਦੀ ਲਹਿਰ ਦੌੜ ਗਈ, ਵੱਡੀ ਗਿਣਤੀ ਵਿੱਚ ਸਮਰਥਕ ਅਤੇ ਸਿਆਸਤਦਾਨ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਇਕੱਠੇ ਹੋ ਰਹੇ ਹਨ। ਹੇਮ ਸਿੰਘ ਭੜਾਨਾ ਦਾ ਅੰਤਿਮ ਸੰਸਕਾਰ ਦੁਪਹਿਰ 12 ਵਜੇ ਜੱਦੀ ਪਿੰਡ ਕਿਸ਼ਨਗੜ੍ਹਬਾਸ ਦੇ ਭਗੇਰੀ ਕਲਾਂ ਵਿੱਚ ਕੀਤਾ ਜਾਵੇਗਾ। ਅੰਤਿਮ ਸਸਕਾਰ ਵਿੱਚ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਵੀ ਸ਼ਾਮਲ ਹੋਣਗੇ।

ਵਿਦਿਆਰਥੀ ਰਾਜਨੀਤੀ ਵਿੱਚੋਂ ਨਿਕਲ ਕੇ ਹੇਮ ਸਿੰਘ ਭੜਾਨਾ 2 ਵਾਰ ਭਾਜਪਾ ਵੱਲੋਂ ਥਾਨਾਗਾਜ਼ੀ (ਅਲਵਰ) ਦੇ ਵਿਧਾਇਕ ਰਹੇ। ਦੂਜੀ ਵਾਰ ਵਿਧਾਇਕ ਬਣਨ ‘ਤੇ ਉਹ ਵਸੁੰਧਰਾ ਰਾਜੇ ਸਰਕਾਰ ਵਿੱਚ ਰਾਜ ਮੰਤਰੀ ਬਣੇ। ਬਾਅਦ ਵਿੱਚ ਉਨ੍ਹਾਂ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ। ਪਾਰਟੀ ਦੇ ਅਲਵਰ ਜ਼ਿਲ੍ਹਾ ਮੀਡੀਆ ਇੰਚਾਰਜ ਲਕਸ਼ਮੀਨਾਰਾਇਣ ਨੇ ਦੱਸਿਆ ਕਿ ਸਾਬਕਾ ਮੰਤਰੀ ਦੇ ਦਿਹਾਂਤ ਕਾਰਨ ਪਾਰਟੀ ਦੇ ਸਾਰੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਗਏ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment