ਚੰਡੀਗੜ੍ਹ : ਪੰਜਾਬ ਦੇ ਮੰਤਰੀਆਂ ਅਤੇ ਸੀਨੀਅਰ ਆਗੂਆਂ ਦਾ ਕੋਰੋਨਾ ਦੀ ਲਪੇਟ ਚ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ‘ਚ ਹੀ ਹੁਣ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਸ਼ਰਨਜੀਤ ਸਿੰਘ ਢਿੱਲੋਂ ਕੋੋਰੋਨਾ ਦੀ ਲਪੇਟ ‘ਚ ਆ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।
ਸੀਨੀਅਰ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਖੁਦ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ, ਮੈਂ ਅੱਜ ਆਪਣਾ ਕੋਰੋਨਾ ਟੈਸਟ ਕਰਾਇਆ ਸੀ ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ ਜਿਸ ਤੋਂ ਬਾਅਦ ਮੈਂ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਆਪਣੇ-ਆਪ ਨੂੰ ਘਰ ‘ਚ ਕੁਆਰੰਟੀਨ ਕਰ ਲਿਆ ਹੈ ਅਤੇ ਪੂਰੀ ਤਰ੍ਹਾਂ ਠੀਕ ਮਹਿਸੂਸ ਕਰ ਰਿਹਾ ਹਾਂ । ਪਿਛਲੇ ਦਿਨੀਂ ਜੋ ਕੋਈ ਵੀ ਮੇਰੇ ਸੰਪਰਕ ਵਿੱਚ ਆਇਆ ਹੈ ਕਿਰਪਾ ਕਰਕੇ ਉਹ ਆਪਣੀ ਕੋਰੋਨਾ ਜਾਂਚ ਜ਼ਰੂਰ ਕਰਵਾਉਣ। ਉਮੀਦ ਕਰਦਾ ਹਾਂ ਕਿ ਅਕਾਲ ਪੁਰਖ ਪਰਮਾਤਮਾ ਦੀ ਕਿਰਪਾ ਸਕਦਾ ਅਤੇ ਆਪ ਸਭ ਦੀਆਂ ਦੁਆਵਾਂ ਸਦਕਾ ਤੰਦਰੁਸਤ ਹੋ ਕੇ ਆਪ ਸਭ ਦੀ ਸੇਵਾ ਵਿੱਚ ਜਲਦ ਹਾਜ਼ਰ ਹੋਵਾਂਗਾ ।