ਹਲਕਾ ਟਾਂਡਾ ਤੋਂ ਦੋ ਵਾਰ ਚੁਣੇ ਗਏ ਸਨ ਵਿਧਾਇਕ
ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਦੁੱਖ ਦਾ ਕੀਤਾ ਇਜ਼ਹਾਰ
ਚੰਡੀਗੜ੍ਹ/ਟਾਂਡਾ : ਵਿਧਾਨ ਸਭਾ ਹਲਕਾ ਟਾਂਡਾ ਦੀ ਅਗਵਾਈ ਕਰਨ ਵਾਲੀ ਵਿਧਾਇਕ ਅਤੇ ਸਾਬਕਾ ਮੰਤਰੀ ਬੀਬੀ ਸੁਰਜੀਤ ਕੌਰ ਕਾਲਕਟ ਦਾ ਸੰਖੇਪ ਜਿਹੀ ਬਿਮਾਰੀ ਮਗਰੋਂ ਦਿਹਾਂਤ ਹੋ ਗਿਆ। ਬੀਬੀ ਸੁਰਜੀਤ ਕੌਰ ਕਾਲਕਟ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਚੰਡੀਗੜ੍ਹ ਸਥਿਤ ਘਰ ਵਿੱਚ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ।
ਦਿਹਾਂਤ ਦੀ ਖ਼ਬਰ ਸੁਣਦਿਆਂ ਜਿਥੇ ਟਾਂਡਾ ਹਲਕੇ ਅੰਦਰ ਸੋਗ ਦੀ ਲਹਿਰ ਫੈਲ ਗਈ। ਸਵਰਗੀ ਬੀਬੀ ਕਾਲਕਟ 90 ਦੇ ਦਹਾਕੇ ਦੌਰਾਨ ਵਿਧਾਨ ਸਭਾ ਹਲਕਾ ਟਾਂਡਾ ਤੋਂ ਕਾਂਗਰਸ ਪਾਰਟੀ ਦੀ ਟਿਕਟ ‘ਤੇ ਚੋਣ ਜਿੱਤ ਕੇ ਦੋ ਵਾਰ ਵਿਧਾਇਕ ਅਤੇ ਇੱਕ ਵਾਰ ਕੈਬਨਿਟ ਮੰਤਰੀ ਬਣੇ ਸਨ।
ਜ਼ਿਕਰਯੋਗ ਹੈ ਕਿ ਸਵਰਗਵਾਸੀ ਬੀਬੀ ਸੁਰਜੀਤ ਕੌਰ ਕਾਲਕਟ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਦੀ ਵਜ਼ਾਰਤ ਵਿੱਚ ਤਕਨੀਕੀ ਸਿੱਖਿਆ ਮੰਤਰੀ ਵਜੋਂ ਮੰਤਰੀ ਦੇ ਅਹੁਦੇ ‘ਤੇ ਰਹੇ ਸਨ। ਉਨ੍ਹਾਂ ਦੇ ਅਚਨਚੇਤ ਦੇਹਾਂਤ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਬੀਬੀ ਸੁਰਜੀਤ ਕੌਰ ਦੀ ਅਚਾਨਕ ਹੋਈ ਮੌਤ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ਼ ਹੋਇਆ ਹੈ, ਇਸ ਦੁੱਖ਼ ਦੀ ਘੜੀ ਵਿਚ ਉਨ੍ਹਾਂ ਦੀ ਹਮਦਰਦੀ ਪਰਿਵਾਰ ਦੇ ਨਾਲ ਹੈ।
Sad to learn about the demise of veteran @INCPunjab leader Surjit Kaur Kalkat from District Hoshiarpur. She died a natural death yesterday. My condolences to the family and supporters. RIP! pic.twitter.com/sLVtTTwpKr
— Capt.Amarinder Singh (@capt_amarinder) May 30, 2021
ਸੂਬੇ ਦੇ ਕਈ ਹੋਰ ਸਿਆਸੀ ਆਗੂਆਂ ਨੇ ਵੀ ਬੀਬੀ ਕਾਲਕਟ ਦੇ ਅਚਾਨਕ ਦੇਹਾਂਤ ਤੇ ਦੁੱਖ ਦਾ ਇਜ਼ਹਾਰ ਕੀਤਾ ਹੈ ।