ICICI ਬੈਂਕ ਦੀ ਸਾਬਕਾ CEO ਚੰਦਾ ਕੋਚਰ ਅਤੇ ਉਸ ਦੇ ਪਤੀ ਨੂੰ CBI ਨੇ ਕੀਤਾ ਗ੍ਰਿਫ਼ਤਾਰ

Rajneet Kaur
2 Min Read

ਨਿਊਜ਼ ਡੈਸਕ: ICICI ਬੈਂਕ ਦੀ ਸਾਬਕਾ ਸੀਈਓ ਚੰਦਾ ਕੋਚਰ ਅਤੇ ਉਨ੍ਹਾਂ ਦੇ ਪਤੀ ਦੀਪਕ ਕੋਚਰ ਨੂੰ ਸ਼ੁੱਕਰਵਾਰ ਨੂੰ ਸੀਬੀਆਈ ਨੇ ਗ੍ਰਿਫਤਾਰ ਕਰ ਲਿਆ ਸੀ। ਇਹ ਗ੍ਰਿਫਤਾਰੀ ਵੀਡੀਓਕਾਨ ਸਮੂਹ ਨੂੰ ਨਿਯਮਾਂ ਦੇ ਖਿਲਾਫ ਦਿੱਤੇ ਗਏ ਕਰੋੜਾਂ ਰੁਪਏ ਦੇ ਕਰਜ਼ੇ ਦੇ ਸਬੰਧ ‘ਚ ਕੀਤੀ ਗਈ ਹੈ। ਜਦੋਂ ਇਹ ਕਰਜ਼ਾ ਦਿੱਤਾ ਗਿਆ ਤਾਂ ਚੰਦਾ ਬੈਂਕ ਵਿੱਚ ਸੀਈਓ ਅਤੇ ਐਮਡੀ ਦੇ ਅਹੁਦੇ ’ਤੇ ਸੀ। ਇਨ੍ਹਾਂ ਕਰਜ਼ਿਆਂ ਦੇ ਐਨਪੀਏ ਹੋਣ ਕਾਰਨ ਬੈਂਕ ਨੂੰ 1730 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਅਧਿਕਾਰੀਆਂ ਦੇ ਹਵਾਲੇ ਨਾਲ ਇਕ ਰਿਪੋਰਟ ‘ਚ ਕਿਹਾ ਗਿਆ ਹੈ ਕਿ ਕੋਚਰ ਪਰਿਵਾਰ ਨੂੰ ਏਜੰਸੀ ਹੈੱਡਕੁਆਰਟਰ ‘ਚ ਬੁਲਾਇਆ ਗਿਆ ਅਤੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਸੀ। ਸੀਬੀਆਈ ਨੇ ਦੋਸ਼ ਲਾਇਆ ਕਿ ਉਹ ਆਪਣੇ ਜਵਾਬਾਂ ਵਿੱਚ ਟਾਲ-ਮਟੋਲ ਕਰ ਰਿਹਾ ਸੀ ਅਤੇ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ ਸੀ। ਕੋਚਰ ਨੂੰ ਸ਼ਨੀਵਾਰ ਨੂੰ ਮੁੰਬਈ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਸੀਬੀਆਈ ਨੇ ਸਾਲ 2019 ਵਿੱਚ ਐਫਆਈਆਰ ਦਰਜ ਕਰਨ ਤੋਂ ਬਾਅਦ ਇੱਕ ਬਿਆਨ ਵਿੱਚ ਕਿਹਾ ਸੀ ਕਿ FIR ‘ਚ ਇਹ ਦੋਸ਼ ਲਗਾਇਆ ਗਿਆ ਸੀ ਕਿ ਮੁਲਜ਼ਮਾਂ ਨੇ ICICI ਬੈਂਕ ਨਾਲ  ਧੋਖਾਧੜੀ ਕਰਨ ਦੀ ਅਪਰਾਧਿਕ ਸਾਜ਼ਿਸ਼ ਵਿੱਚ ਨਿੱਜੀ ਕੰਪਨੀਆਂ ਨੂੰ ਕੁਝ ਲੋਨ ਮਨਜ਼ੂਰ ਕੀਤੇ ਸਨ।

ਦੱਸ ਦੇਈਏ ਕਿ ਚੰਦਾ ਕੋਚਰ ‘ਤੇ ਆਪਣੇ ਪਤੀ ਨੂੰ ਵਿੱਤੀ ਲਾਭ ਪਹੁੰਚਾਉਣ ਲਈ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼ ਹੈ। ਰਾਜਸਥਾਨ ਦੇ ਜੋਧਪੁਰ ਵਿੱਚ ਇੱਕ ਸਿੰਧੀ ਪਰਿਵਾਰ ਵਿੱਚ ਪੈਦਾ ਹੋਈ ਚੰਦਾ ਕੋਚਰ ਨੇ ਬੈਂਕਿੰਗ ਖੇਤਰ ਵਿੱਚ ਇੱਕ ਵੱਡਾ ਮੁਕਾਮ ਹਾਸਲ ਕੀਤਾ। ਉਨ੍ਹਾਂ ਨੂੰ ਸਰਕਾਰ ਤੋਂ ਪਦਮ ਭੂਸ਼ਣ ਪੁਰਸਕਾਰ ਵੀ ਮਿਲ ਚੁੱਕਾ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment