ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ । ਉਨ੍ਹਾਂ ਨੇ 95 ਸਾਲ ਦੀ ਉਮਰ ‘ਚ ਆਖਰੀ ਸਾਹ ਲਏ ਹਨ। ਪਿਛਲੇ ਕੁੱਝ ਦਿਨਾਂ ਤੋਂ ਉਹ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਆਈਸੀਯੂ ਵਿੱਚ ਜ਼ੇਰੇ ਇਲਾਜ ਸਨ। ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਤੋਂ ਬਾਅਦ ਇੱਕ ਹਫ਼ਤਾ ਪਹਿਲਾਂ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਪੁੱਤਰ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੀਏ ਨੇ ਪੁਸ਼ਟੀ ਕੀਤੀ ਹੈ।
ਦਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।ਉਨ੍ਹਾ ਦਾ ਜਨਮ 8 ਦਸੰਬਰ 1927 ਨੂੰ ਪੰਜਾਬ ਦੇ ਇੱਕ ਛੋਟੇ ਜਿਹੇ ਪਿੰਡ ਅਬੁਲ ਖੁਰਾਣਾ ਦੇ ਇੱਕ ਜੱਟ ਸਿੱਖ ਪਰਿਵਾਰ ਵਿੱਚ ਹੋਇਆ ਸੀ।