ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੱਲ੍ਹ ਲੰਬੀ ਤੋਂ ਭਰਨਗੇ ਆਪਣਾ ਨਾਮਜ਼ਦਗੀ ਪੱਤਰ

TeamGlobalPunjab
2 Min Read

ਨਿਊਜ਼ ਡੈਸਕ- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੱਲ੍ਹ ਲੰਬੀ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਨਗੇ। ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਭਾਰਤੀ ਸਿਆਸਤ ਦੇ ਵੱਡੇ ਕੱਦ ਵਾਲੇ ਖੇਤਰੀ ਆਗੂਆਂ ਵਿੱਚ ਸ਼ੁਮਾਰ ਹਨ। ਉਹ ਪੰਜਾਬ ਦੇ 5 ਵਾਰ ਮੁੱਖ ਮੰਤਰੀ ਬਣੇ ਅਤੇ 1996 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਵਜੋਂ ਕੰਮ ਕਰਦੇ ਰਹੇ। 1970 ਵਿੱਚ ਬਾਦਲ 43 ਸਾਲ ਦੀ ਉਮਰ ਵਿੱਚ ਪਹਿਲੀ ਵਾਰ ਕਿਸੇ ਭਾਰਤੀ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਸਭ ਤੋਂ ਛੋਟੀ ਉਮਰ ਦੇ ਆਗੂ ਸਨ। 2017 ਵਿੱਚ ਜਦੋਂ ਉਨ੍ਹਾਂ ਦਾ 5ਵਾਂ ਕਾਰਜਕਾਲ ਪੂਰਾ ਹੋਇਆ ਤਾਂ ਉਹ 90 ਸਾਲ ਦੀ ਉਮਰ ਦੇ ਕਿਸੇ ਭਾਰਤੀ ਸੂਬੇ ਦੇ ਸਭ ਤੋਂ ਵਡੇਰੀ ਉਮਰ ਦੇ ਮੁੱਖ ਮੰਤਰੀ ਸਨ।

ਦੱਸ ਦੇਈਏ ਕਿ 1979 ਤੋਂ 1980 ਦੌਰਾਨ ਉਹ ਕੇਂਦਰ ਵਿੱਚ ਚੌਧਰੀ ਚਰਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿੱਚ ਖੇਤੀ ਮੰਤਰੀ ਬਣੇ, ਪਰ ਉਨ੍ਹਾਂ ਮੁੜ ਕੇ ਕਦੇ ਵੀ ਕੇਂਦਰ ਵੱਲ ਨਹੀਂ ਤੱਕਿਆ ਅਤੇ ਆਪਣਾ ਪੂਰਾ ਧਿਆਨ ਸੂਬਾਈ ਸਿਆਸਤ ਉੱਤੇ ਕ੍ਰੇਂਦਿਤ ਕੀਤਾ। ਪ੍ਰਕਾਸ਼ ਸਿੰਘ ਬਾਦਲ ਭਾਵੇਂ ਕਿ ਸਿੱਖਾਂ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਕਰਨ ਵਾਲੀ ਅਕਾਲੀ ਪਾਰਟੀ ਦੇ ਆਗੂ ਹਨ, ਪਰ ਉਨ੍ਹਾਂ ਹਿੰਦੂਤਵੀ ਸੋਚ ਵਾਲੀ ਭਾਜਪਾ ਨਾਲ ਗਠਜੋੜ ਕਰਕੇ ਸੱਤਾ ਹਾਸਲ ਕੀਤੀ।

ਬਾਦਲ ਦੇ ਵਿਰੋਧੀ ਵੀ ਉਨ੍ਹਾਂ ਦੀ ਠਰ੍ਹਮੇ ਤੇ ਗਹਿਰਾਈ ਵਾਲੀ ਸਿਆਸਤ ਦੇ ਕਾਇਲ ਹਨ। ਬਾਦਲ ਦੇ ਮੁੱਖ ਮੰਤਰੀ ਵਜੋਂ 2012-2017 ਵਾਲੇ ਕਾਰਜ ਦੌਰਾਨ ਦੋ ਵਾਰ ਅਜਿਹਾ ਵਾਪਰਿਆ। ਪਹਿਲੀ ਵਾਰ ਕਾਂਗਰਸ ਅਤੇ ਦੂਜੀ ਵਾਰ ਆਮ ਆਦਮੀ ਪਾਰਟੀ ਉਨ੍ਹਾਂ ਦੀ ਰਿਹਾਇਸ਼ ਅੱਗੇ ਧਰਨਾ ਦੇਣ ਆਏ ਤਾਂ ਬਾਦਲ ਨੇ ਉਨ੍ਹਾਂ ਲਈ ਟੈਂਟ ਲੁਆ ਦਿੱਤਾ ਅਤੇ ਆਪ ਸਵਾਗਤ ਲਈ ਗੇਟ ਉੱਤੇ ਪਹੁੰਚ ਕੇ ਗੱਲਬਾਤ ਸੁਣੀ।

2022 ਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਇਸ ਸਮੇਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਚੋਣ ਮੁਹਿੰਮ ਚਲਾ ਰਿਹਾ ਹੈ। ਸੁਖਬੀਰ ਬਾਦਲ ਨੇ ਇਹ ਐਲਾਨ ਕੀਤਾ ਹੈ ਕਿ ਪੱਕਾਸ਼ ਸਿੰਘ ਬਾਦ ਮੁੜ ਲੰਬੀ ਤੋਂ ਚੋਣ ਲੜਨਗੇ।

- Advertisement -

Share this Article
Leave a comment