ਚੰਡੀਗੜ੍ਹ: ਕੇਂਦਰ ਸਰਕਾਰ ਦੇ ਪ੍ਰਸੋਨਲ ਅਤੇ ਟ੍ਰੇਨਿੰਗ ਵਿਭਾਗ (DoPT) ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਤੇ ਆਈ.ਏ.ਐਸ. ਅਧਿਕਾਰੀ (ਸੇਵਾਮੁਕਤ) ਵਿਜੇ ਕੁਮਾਰ ਜੰਜੂਆ ਵਿਰੁੱਧ 2009 ਦੇ ਇੱਕ ਰਿਸ਼ਵਤਖੋਰੀ ਮਾਮਲੇ ਵਿੱਚ ਮੁਕੱਦਮਾ ਚਲਾਉਣ ਦੀ ਅਧਿਕਾਰਤ ਮਨਜ਼ੂਰੀ ਦੇ ਦਿੱਤੀ ਹੈ।
ਕੇਂਦਰ ਸਰਕਾਰ ਦੀ ਮਨਜ਼ੂਰੀ ਮਗਰੋਂ ਵੀਕੇ ਜੰਜੂਆ ਖਿਲਾਫ਼ ਕੇਸ ਚਲਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਹੁਣ ਇਸ ਮਾਮਲੇ ਵਿੱਚ ਬਾਰੀਕੀ ਨਾਲ ਜਾਂਚ ਸ਼ੁਰੂ ਹੋਵੇਗੀ। ਇਹ ਮਾਮਲਾ 9 ਨਵੰਬਰ, 2009 ਦਾ ਹੈ, ਜਦੋਂ ਲੁਧਿਆਣਾ ਨਿਵਾਸੀ ਤੁਲਸੀ ਰਾਮ ਮਿਸ਼ਰਾ ਨੇ ਦੋਸ਼ ਲਗਾਇਆ ਸੀ ਕਿ ਵੀਕੇ ਜੰਜੂਆ ਨੇ ਉਨ੍ਹਾਂ ਦੇ ਪਲਾਟ ਦੇ ਨਾਲ ਲੱਗਦੀ ਖਾਲੀ ਜ਼ਮੀਨ ਦੀ ਅਲਾਟਮੈਂਟ ਲਈ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਜੰਜੂਆ ਉਸ ਸਮੇਂ ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ-ਕਮ-ਸਕੱਤਰ ਸਨ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ 2001 ਤੋਂ ਜ਼ਮੀਨ ਅਲਾਟਮੈਂਟ ਲਈ ਅਰਜ਼ੀ ਦੇ ਰਿਹਾ ਸੀ ਪਰ ਜ਼ਮੀਨ ਉਪਲਬਧ ਨਾ ਹੋਣ ਦਾ ਹਵਾਲਾ ਦਿੰਦੇ ਹੋਏ ਵਾਰ-ਵਾਰ ਇਨਕਾਰ ਕਰ ਦਿੱਤਾ ਗਿਆ ਸੀ। ਸ਼ਿਕਾਇਤ ਦੀ ਜਾਂਚ ਦੌਰਾਨ, ਵਿਜੀਲੈਂਸ ਨੇ ਇੱਕ ਜਾਲ ਵਿਛਾਇਆ ਅਤੇ ਉਸਨੂੰ ਰਿਸ਼ਵਤ ਲੈਂਦੇ ਹੋਏ ਫੜ੍ਹ ਲਿਆ।
ਹੁਣ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੀ ਸਿਫ਼ਾਰਸ਼, ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਸਲਾਹ ਅਤੇ ਜਾਂਚ ਰਿਪੋਰਟ ਦੀ ਸਮੀਖਿਆ ਕਰਨ ਤੋਂ ਬਾਅਦ ਕੇਸ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਵੱਲੋਂ ਐਡੀਸ਼ਨਲ ਸਾਲਿਸਟਰ ਜਨਰਲ ਸਤਪਾਲ ਜੈਨ ਨੇ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਇਹ ਜਾਣਕਾਰੀ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

