ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਨੇ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ

TeamGlobalPunjab
1 Min Read

ਨਵੀਂ ਦਿੱਲੀ:ਸੁਪਰੀਮ ਕੋਰਟ ਦੇ ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਨੇ ਅੱਜ ਸੰਸਦ ਵਿੱਚ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਇਸ ਦੌਰਾਨ ਵਿਰੋਧੀ ਧਿਰ ਵਲੋਂ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਸਦਨ ਵਿਚੋਂ ਵਾਕ ਆਊਟ ਕੀਤਾ ਗਿਆ।

ਹੰਗਾਮੇ ਦੌਰਾਨ ਐਮ. ਵੈਂਕਈਆ ਨਾਇਡੂ ਨੇ ਕਿਹਾ, “ਸਾਡੇ ਸਾਰਿਆਂ ਦੀ ਆਪਣੀ-ਆਪਣੀ ਰਾਏ ਹੋ ਸਕਦੀ ਹੈ ਪਰ ਸਦਨ ‘ਚ ਇਸ ਤਰ੍ਹਾਂ ਰਾਸ਼ਟਰਪਤੀ ਦੇ ਫ਼ੈਸਲੇ ਦਾ ਵਿਰੋਧ ਕਰਨਾ ਗਲਤ ਹੈ।

ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਪਤਨੀ ਦੇ ਨਾਲ ਰਾਜ ਸਭਾ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਸੰਸਦ ਭਵਨ ਪੁੱਜੇ ਸਨ। ਸਹੁੰ ਚੁੱਕਣ ਤੋਂ ਪਹਿਲਾਂ ਰੰਜਨ ਗਗੋਈ ਦੇ ਰਾਜ ਸਭਾ ਮੈਂਬਰ ਵਜੋਂ ਨੌਮੀਨੇਸ਼ਨ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਮਧੂ ਪੂਰਨੀਮਾ ਕਿਸ਼ਵਰ ਨੇ ਚੁਣੋਤੀ ਦਿੱਤੀ ਸੀ।

Share this Article
Leave a comment