ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਨੇ ਭਿਆਨਕ ਵਰਤਾਰੇ ਦੇ ਸਾਰੇ ਪਹਿਲੂਆਂ ਦੀ ਨਿਰਪੱਖ ਜਾਂਚ ਮੰਗੀ

TeamGlobalPunjab
1 Min Read

ਸਿੰਘੂ ਘਟਨਾਵਾਂ ਹੈਰਾਨੀਜਨਕ : ਪ੍ਰਕਾਸ਼ ਸਿੰਘ ਬਾਦਲ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿੰਘੂ ਬਾਰਡਰ ’ਤੇ ਸ਼ੁੱਕਰਵਾਰ ਸਵੇਰੇ ਵਾਪਰੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਕੀਤੀ ਅਤੇ ਨਿਰਦਈ ਕਤਲ ਤੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਮੇਤ ਇਸ ਘਨੌਣੇ ਅਪਰਾਧ ਦੇ ਸਾਰੇ ਪਹਿਲੂਆਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਸਭਿਅਕ ਸਮਾਜ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਜਾਂ ਫਿਰ ਭਿਆਨਕ ਹਿੰਸਾ ਵਰਗੀਆਂ ਘਿਨੌਣੀਆਂ ਕਾਰਵਾਈਆਂ ਦੀ ਕੋਈ ਥਾਂ ਨਹੀਂ ਹੈ।

ਸਾਬਕਾ ਮੁੱਖ ਮੰਤਰੀ ਨੇ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਕਿ ਇਹ ਸਾਰੀ ਸਾਜ਼ਿਸ਼ ਲੰਬੇ ਸਮੇਂ ਤੋਂ ਸ਼ਾਂਤੀਪੂਰਨ ਤੇ ਲੋਕਤੰਤਰੀ ਤਰੀਕੇ ਨਾਲ ਤਿੰਨ ਕਾਲੇ ਕਾਨੂੰਨਾਂ ਖਿਲਾਫ ਚਲਾਏ ਜਾ ਰਹੇ ਕਿਸਾਨੀ ਸੰਘਰਸ਼ ਦੇ ਖਿਲਾਫ ਡੂੰਘੀ ਸਾਜ਼ਿਸ਼ ਦਾ ਹਿੱਸਾ ਹਨ ਤੇ ਇਹਨਾਂ ਸਭ ਦੀ ਨਿਰਪੱਖ ਤੇ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਜ਼ਰੂਰਤ ਹੈ।

Share this Article
Leave a comment