ਸਾਬਕਾ CM ਬੇਅੰਤ ਸਿੰਘ ਦੇ ਪੁੱਤਰ ਨੂੰ ਸਰਕਾਰੀ ਕੋਠੀ ਨੂੰ ਖ਼ਾਲੀ ਕਰਨ ਦੇ ਆਦੇਸ਼

Rajneet Kaur
2 Min Read

ਨਿਊਜ਼ ਡੈਸਕ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 30 ਸਾਲਾਂ ਬਾਅਦ ਖਾਲੀ ਹੋਣ ਜਾ ਰਹੀ ਹੈ। ਐੱਸਡੀਐੱਮ (ਸੈਂਟਰਲ) ਸੰਯਮ ਗਰਗ ਨੇ ਇਹ ਆਦੇਸ਼ ਜਾਰੀ ਕੀਤੇ ਹਨ। ਪ੍ਰਾਪਰਟੀ ਵਿਭਾਗ ਦੀ ਟੀਮ ਸੈਕਟਰ 5 ਸਥਿਤ ਕੋਠੀ ਨੰਬਰ 03/33  ਪਹੁੰਚੀ ਅਤੇ ਕੋਠੀ ‘ਚ ਰਹਿ ਰਹੇ ਬੇਅੰਤ ਸਿੰਘ ਦੇ ਪੁੱਤਰ ਤੇਜ ਪ੍ਰਕਾਸ਼ ਸਿੰਘ ਨੂੰ ਨਿਰਦੇਸ਼ਾਂ ਸਬੰਧੀ ਨੋਟਿਸ ਦਿੱਤਾ। ਯੂਟੀ ਹਾਊਸ ਅਲਾਟਮੈਂਟ ਕਮੇਟੀ ਪਹਿਲਾਂ ਹੀ ਇਸ ਸਰਕਾਰੀ ਕੋਠੀ ਦੀ ਅਲਾਟਮੈਂਟ ਰੱਦ ਕਰ ਚੁੱਕੀ ਹੈ।

ਇਹ ਕੋਠੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਦਿੱਤੀ ਗਈ ਸੀ। ਕਾਂਗਰਸੀ ਨੇਤਾ ਬੇਅੰਤ ਸਿੰਘ ਸਾਲ 1992 ਤੋਂ 95 ਤਕ ਪੰਜਾਬ ਦੇ ਮੁੱਖ ਮੰਤਰੀ ਰਹੇ ਸਨ। ਇਕ ਅੱਤਵਾਦੀ ਹਮਲੇ ’ਚ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ ਸੀ।  ਦਸ ਦਈਏ ਕਿ ਬੇਅੰਤ ਸਿੰਘ 1992 ਤੋਂ 1995 ਤੱਕ ਮੁੱਖ ਮੰਤਰੀ ਰਹੇ ਹਨ। ਬੇਅੰਤ ਸਿੰਘ ਦਾ 31 ਅਗਸਤ 1995 ਨੂੰ ਕਤਲ ਕਰ ਦਿੱਤਾ ਗਿਆ ਸੀ। ਬਲਵੰਤ ਸਿੰਘ ਰਾਜੋਆਣਾ ਦੇ ਬਿਆਨ ਅਨੁਸਾਰ ਉਸ ਨੇ ਅਤੇ ਪੰਜਾਬ ਪੁਲਿਸ ਦੇ ਕਾਂਸਟੇਬਲ ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਨਾਲ ਮਾਰਿਆ ਸੀ। ਦਿਲਾਵਰ ਸਿੰਘ ਨੇ ਮਨੁੱਖੀ ਬੰਬ ਬਣ ਕੇ ਬੇਅੰਤ ਸਿੰਘ ‘ਤੇ ਹਮਲਾ ਕੀਤਾ।

ਬੇਅੰਤ ਸਿੰਘ ਦਾ ਪਰਿਵਾਰ ਇਸ ਸਰਕਾਰੀ ਕੋਠੀ ’ਚ ਹਾਲੇ ਤਕ ਰਹਿ ਰਿਹਾ ਸੀ। ਜਦੋਂ ਪ੍ਰਾਪਰਟੀ ਵਿਭਾਗ ਵੱਲੋਂ ਸਰਕਾਰੀ ਕੋਠੀ ਨੂੰ ਖ਼ਾਲੀ ਕਰਵਾਉਣ ਨੂੰ ਲੈ ਕੇ ਕਾਰਵਾਈ ਸ਼ੁਰੂ ਕੀਤੀ ਗਈ ਤਾਂ ਇਸ ’ਤੇ ਇਤਰਾਜ਼ ਪ੍ਰਗਟਾਉਂਦਿਆਂ ਬੇਅੰਤ ਸਿੰਘ ਦੇ ਪੁੱਤਰ ਵੱਲੋਂ ਐੱਸਡੀਐੱਮ (ਸੈਂਟਰਲ) ਦੀ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment