ਸਾਬਕਾ CM ਚੰਨੀ ਨੇ ਮੂਸੇਵਾਲਾ ਦੇ ਪਿਤਾ ਨਾਲ ਕੀਤੀ ਮੁਲਾਕਾਤ,ਪੁਲਿਸ ਨੇ ਸੌਂਪਿਆ ਸੰਮਨ

Rajneet Kaur
2 Min Read

ਮਾਨਸਾ: ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਲਈ  ਮਾਨਸਾ ਦੇ ਪਿੰਡ ਮੂਸਾ ਦੇਰ ਰਾਤ ਪਹੁੰਚੇ।  ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਇਕ ਵੱਡੇ ਕਾਫ਼ਲੇ ਨਾਲ ਹਵੇਲੀ ਪਹੁੰਚੇ।ਚੰਨੀ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਰਾਤ ਉਥੇ ਹੀ ਕੱਟੀ। ਇਹ ਜਾਣਕਾਰੀ ਖੁਦ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਕੇ ਦਿੱਤੀ ਹੈ।

ਇਸ ਮੌਕੇ ਚਰਨਜੀਤ ਚੰਨੀ ਨੇ ਕਿਹਾ ਕਿ ਜਦੋਂ ਉਹ ਪੰਜਾਬ ਤੋਂ ਆ ਰਹੇ ਸਨ ਤਾਂ  ਉਨ੍ਹਾਂ ਨੂੰ ਪੁਲਿਸ ਨੇ ਕਿਹਾ ਕਿ ਜੇ ਤੁਸੀਂ ਮਾਨਸਾ ਵਿਚ ਦਾਖਲ ਹੋਏ ਤਾਂ ਤੁਹਾਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਜਦੋਂ ਉਹ ਇੱਥੇ ਪਹੁੰਚੇ ਤਾਂ  ਪੁਲਿਸ ਨੇ ਉਨ੍ਹਾਂ ਨੂੰ ਸੰਮਨ ਸੌਂਪ ਦਿੱਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਆਖਰੀ ਦਿਨ ਜਦੋਂ ਉਹ ਸਿੱਧੂ ਮੂਸੇਵਾਲਾ ਦੇ ਚੋਣ ਪ੍ਰਚਾਰ ‘ਚ ਆਏ ਸਨ ਤਾਂ ਵਿਰੋਧੀ ਧਿਰ ਨੇ ਸ਼ਿਕਾਇਤ ਕੀਤੀ ਸੀ ਜਿਸ ਕਾਰਨ ਪਰਚਾ ਦਰਜ ਕੀਤਾ ਗਿਆ ਸੀ। ਚਰਨਜੀਤ ਸਿੰਘ ਚੰਨੀ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਆਈ.ਪੀ.ਸੀ ਦੀ ਧਾਰਾ 188 ਤਹਿਤ ਦਰਜ ਕੀਤੇ ਗਏ ਕੇਸ ਵਿੱਚ ਸੰਮਨ ਸੌਂਪਿਆ ਗਿਆ ਹੈ।

ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਵਿਧਾਨ ਸਭਾ ਚੋਣਾਂ ਦੌਰਾਨ ਮਾਨਸਾ ਵਿੱਚ ਦਰਜ ਹੋਏ ਕੇਸ ਦੇ ਸਬੰਧ ਵਿੱਚ ਚਰਨਜੀਤ ਸਿੰਘ ਚੰਨੀ ਨੂੰ 12 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share This Article
Leave a Comment