ਚੰਡੀਗੜ੍ਹ: ਪੰਜਾਬ ਸਰਕਾਰ ਭ੍ਰਿਸ਼ਟਾਚਾਰ ਅਤੇ ਸਰਕਾਰੀ ਖਜਾਨੇ ਦੀ ਦੁਰਵਰਤੋਂ ਕਰਨ ਵਾਲੇ ਲੋਕਾਂ ਤੇ ਲਗਾਤਾਰ ਸ਼ਿਕੰਜਾ ਕਸ ਰਹੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਤਹਿਤ ਵਿਜੀਲੈਂਸ ਬਿਊਰੋ ਦੀ ਚੱਲ ਰਹੀ ਜਾਂਚ ਵਿੱਚ ਸ਼ਾਮਲ ਹੋਣ ਲਈ 5 ਜੁਲਾਈ ਨੂੰ ਮੁੜ ਪੇਸ਼ ਹੋਣ ਲਈ ਕਿਹਾ ਹੈ।
ਸਾਬਕਾ ਸੀ.ਐਮ. ਚੰਨੀ ਨੂੰ ਸਵੇਰੇ 11 ਵਜੇ ਵਿਜੀਲੈਂਸ ਬਿਊਰੋ ਦੇ ਮੁਹਾਲੀ ਸਥਿਤ ਹੈੱਡਕੁਆਰਟਰ ਵਿਖੇ ਪਹੁੰਚਣ ਲਈ ਕਿਹਾ ਗਿਆ ਹੈ। ਦਸ ਦਈਏ ਕਿ ਸਾਬਕਾ ਸੀ.ਐਮ. ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਵੀ ਦੋ ਵਾਰ ਬੁਲਾਇਆ ਜਾ ਚੁੱਕਾ ਹੈ। ਸਾਬਕਾ ਸੀਐੱਮ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਜਾਣਬੁੱਝਕੇ ਪਰੇਸ਼ਾਨ ਕਰ ਰਹੀ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.