ਗੋਆ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਦੀ ਗੋਆ ‘ਚ ਭੇਤਭਰੇ ਹਾਲਾਤ ‘ਚ ਮੌਤ ਹੋਣ ਦੀ ਖ਼ਬਰ ਹੈ। ਜਿਸ ਦੀ ਪਛਾਣ ਨਰੋਤਮ ਢਿੱਲੋਂ ਉਰਫ ਨਿੰਮੀ ਢਿੱਲੋਂ ਉਰਫ ਨਿੰਮਿਸ ਬਾਦਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੋਆ ਪੁਲਿਸ ਨੂੰ ਉਸ ਦੀ ਲਾਸ਼ ਉਨ੍ਹਾਂ ਦੇ ਘਰ ‘ਚੋਂ ਬਰਾਮਦ ਹੋਈ ਹੈ। ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪਰ ਪੁਲਿਸ ਨੇ ਮੁੰਬਈ ਏਅਰਪੋਰਟ ਤੋਂ ਇੱਕ ਜੋੜੇ ਨੂੰ ਹਿਰਾਸਤ ਵਿੱਚ ਲਿਆ ਹੈ। ਜੋ ਬੀਤੀ ਰਾਤ ਢਿੱਲੋਂ ਦੇ ਘਰ ਠਹਿਰੇ ਹੋਏ ਸਨ।
ਇਹ ਵੀ ਪਤਾ ਲੱਗਾ ਹੈ ਕਿ ਢਿੱਲੋਂ ਦੇ ਘਰ ਦੋ-ਤਿੰਨ ਹੋਰ ਮਹਿਲਾ ਮਹਿਮਾਨ ਠਹਿਰੇ ਸਨ। ਪੁਲਿਸ ਉਨ੍ਹਾਂ ਦੀ ਵੀ ਭਾਲ ਕਰ ਰਹੀ ਹੈ। ਗੋਆ ਪੁਲਿਸ ਦੇ ਆਈਜੀ ਉਮਵੀਰ ਬਿਸ਼ਨੋਈ ਨੇ ਨਰੋਤਮ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ ਕਿ ਨਰੋਤਮ ਦੀ ਮੌਤ ਦੁਰਘਟਨਾ ਨਾਲ ਹੋਈ ਹੈ ਜਾਂ ਕੋਈ ਹੋਰ ਕਾਰਨ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।