ਚੰਡੀਗੜ੍ਹ: ਬੱਸੀ ਪਠਾਣਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਜੀਪੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਹ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਆਏ ਅਤੇ ਉਨ੍ਹਾਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲਈ। ਇਸ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ।
ਮੰਨਿਆ ਜਾ ਰਿਹਾ ਹੈ ਕਿ ਜੀਪੀ ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਤੋਂ ਵੀ ਟਿਕਟ ਦੇ ਉਮੀਦਵਾਰ ਹੋਣਗੇ। ਗੁਰਪ੍ਰੀਤ ਸਿੰਘ ਜੀਪੀ ਫਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਹਨ। ਉਹ 2017 ਵਿੱਚ ਵਿਧਾਇਕ ਬਣੇ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।