ਚੰਡੀਗੜ੍ਹ: ਪਠਾਨਕੋਟ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਅਸ਼ੋਕ ਸ਼ਰਮਾ ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਵਿਚ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਸ਼ਰਮਾ ਪੰਜਾਬ ਟੂਰਿਜ਼ਮ ਡਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।
ਉਹਨਾਂ ਨੂੰ ਪਾਰਟੀ ਵਿਚ ਜੀ ਆਇਆਂ ਕਹਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼ਰਮਾ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਪਠਾਨਕੋਟ ਵਿਚ ਪਾਰਟੀ ਹੋਰ ਮਜ਼ਬੂਤ ਹੋਈਹੈ। ਉਹਨਾਂ ਨੇ ਸ਼ਰਮਾ ਨੂੰ ਪਾਰਟੀ ਵਿਚ ਪੂਰਾ ਮਾਣ ਤੇ ਸਤਿਕਾਰ ਦੇਣ ਦਾ ਭਰੋਸਾ ਦੁਆਇਆ। ਉਹਨਾਂ ਇਹ ਵੀ ਕਿਹਾ ਕਿ ਆਉਂਦੇ ਦਿਨਾਂ ਵਿਚ ਪਠਾਨਕੋਟ ਦੇ ਕਾਂਗਰਸ ਤੇ ਭਾਜਪਾ ਦੇਹੋਰ ਆਗੂ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ।