ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ

Rajneet Kaur
1 Min Read

ਜਲੰਧਰ : ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਵਿਚਾਲੇ ਕਾਂਗਰਸ ਨੇ ਆਪਣੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਇਸ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਇੰਚਾਰਜ ਹਰੀਸ਼ ਚੌਧਰੀ ਵੱਲੋਂ ਦਿੱਤੀ ਗਈ ਹੈ। ਪਾਰਟੀ ਵੱਲੋਂ ਇਹ ਐਕਸ਼ਨ ਰਿੰਕੂ ਵੱਲੋਂ ਪਾਰਟੀ ਵਿਰੋਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੋਂ ਬਾਅਦ ਲਿਆ ਗਿਆ ਹੈ। ਇਸ ਸਬੰਧੀ ਹਰੀਸ਼ ਚੌਧਰੀ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

 

ਪਿਛਲੇ 1 ਹਫਤੇ ਤੋਂ ਸੁਸ਼ੀਲ ਰਿੰਕੂ ਬਾਰੇ ਚਰਚਾ ਹੈ ਕਿ ਉਹ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਰਹੇ ਹਨ। ਦਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਾਹੀ ਸ਼ਹਿਰ ਪਟਿਆਲਾ ਪਹੁੰਚੇ ਹਨ।  ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਘਵ ਚੱਢਾ ਤੋਂ ਇਲਾਵਾ ਕਈ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਮੌਜੂਦਗੀ ਵਿੱਚ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰ ਲਿਆ ਗਿਆ ਹੈ ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment