ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸਰ ਗੰਗਾਰਾਮ ਹਸਪਤਾਲ ‘ਚ ਦਾਖ਼ਲ

Rajneet Kaur
1 Min Read

ਨਵੀਂ ਦਿੱਲੀ: ਸੰਯੁਕਤ ਪ੍ਰਗਤੀਸ਼ੀਲ ਗਠਜੋੜ ਦੀ ਪ੍ਰਧਾਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਸਿਹਤ ਖਰਾਬ ਹੋਣ ਕਾਰਨ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਗੰਭੀਰ ਬ੍ਰੌਨਕਾਈਟਿਸ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਹਸਪਤਾਲ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ। ਉਨ੍ਹਾਂ ਨੂੰ ਵੀਰਵਾਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।   ਇਸ ਵਿੱਚ ਅੱਗੇ ਕਿਹਾ ਗਿਆ ਕਿ ਉਨ੍ਹਾਂ ਨੂੰ “ਬੁਖਾਰ ਕਾਰਨ” ਛਾਤੀ ‘ਚ ਪੀੜ ਦੀ ਸ਼ਿਕਾਇਤ ਸੀ। ਜਿਸ ਕਰਕੇ ਹੁਣ ਉਹ ਦਵਾਈ ਵਿਭਾਗ ਦੇ ਸੀਨੀਅਰ ਸਲਾਹਕਾਰ ਅਰੂਪ ਬਾਸੂ ਅਤੇ ਉਨ੍ਹਾਂ ਦੀ ਟੀਮ ਦੀ ਨਿਗਰਾਨੀ ਹੇਠ ਦੱਸੇ ਜਾ ਰਹੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment