ਸਾਬਕਾ ਰੱਖਿਆ ਮੰਤਰੀ ਜਸਵੰਤ ਸਿੰਘ ਦਾ ਦੇਹਾਂਤ, ਪੀਐੱਮ ਮੋਦੀ ਨੇ ਟਵੀਟ ਕਰ ਜਤਾਇਆ ਦੁੱਖ

TeamGlobalPunjab
2 Min Read

ਨਵੀਂ ਦਿੱਲੀ: ਸਾਬਕਾ ਰੱਖਿਆ ਮੰਤਰੀ ਜਸਵੰਤ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ ਕਾਫੀ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਦੇਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਵੱਖ-ਵੱਖ ਸਿਆਸੀ ਹਸਤੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੀਨੀਅਰ ਭਾਜਪਾ ਨੇਤਾ ਜਸਵੰਤ ਸਿੰਘ ਅਟਲ ਬਿਹਾਰੀ ਵਾਜਪਾਈ ਸਰਕਾਰ ਵਿੱਚ ਰੱਖਿਆ ਮੰਤਰੀ ਰਹਿ ਚੁੱਕੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਸਵੰਤ ਸਿੰਘ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਟਵੀਟ ਕਰ ਕਿਹਾ, “ਜਸਵੰਤ ਸਿੰਘ ਜੀ ਨੇ ਸੈਨਿਕ ਤੌਰ ‘ਤੇ ਪਹਿਲਾਂ ਸਾਡੇ ਦੇਸ਼ ਦੀ ਸੇਵਾ ਕੀਤੀ, ਪਹਿਲਾਂ ਇੱਕ ਸਿਪਾਹੀ ਵਜੋਂ ਅਤੇ ਬਾਅਦ ਵਿੱਚ ਰਾਜਨੀਤੀ ਨਾਲ ਆਪਣੇ ਲੰਮੇ ਸਾਂਝੇਦਾਰੀ ਦੌਰਾਨ । ਅਟਲ ਜੀ ਦੀ ਸਰਕਾਰ ਦੇ ਦੌਰਾਨ ਉਨ੍ਹਾਂ ਨੇ ਮਹੱਤਵਪੂਰਣ ਵਿਭਾਗਾਂ ਨੂੰ ਸੰਭਾਲਿਆ ਅਤੇ ਵਿੱਤ, ਰੱਖਿਆ ਅਤੇ ਵਿਦੇਸ਼ੀ ਮਾਮਲਿਆਂ ਵਿੱਚ ਮਜ਼ਬੂਤ ਛਾਪ ਛੱਡੀ। ਮੈਂ ਉਨ੍ਹਾਂ ਦੇ ਦੇਹਾਂਤ ਤੋਂ ਦੁਖੀ ਹਾਂ। ਪੀਐੱਮ ਮੋਦੀ ਨੇ ਇੱਕ ਹੋਰ ਟਵੀਟ ‘ਚ ਕਿਹਾ, “ਜਸਵੰਤ ਸਿੰਘ ਜੀ ਨੂੰ ਰਾਜਨੀਤੀ ਅਤੇ ਸਮਾਜ ਦੇ ਮਾਮਲਿਆਂ ਬਾਰੇ ਵਿਲੱਖਣ ਦ੍ਰਿਸ਼ਟੀਕੋਣ ਲਈ ਯਾਦ ਕੀਤਾ ਜਾਵੇਗਾ । ਉਨ੍ਹਾਂ ਨੇ ਭਾਜਪਾ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਮਹੱਤਵਪੂਰਣ ਯੋਗਦਾਨ ਪਾਇਆ । ਮੈਂ ਹਮੇਸ਼ਾ ਉਨ੍ਹਾਂ ਨਾਲ ਹੋਈ ਗੱਲਬਾਤ ਨੂੰ ਯਾਦ ਰੱਖਾਂਗਾ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਹਮਦਰਦੀ। ਸ਼ਾਂਤੀ।

ਉੱਥੇ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਜਸਵੰਤ ਸਿੰਘ ਦੇ ਦੇਹਾਂਤ ‘ਤੇ ਟਵੀਟ ਕਰ ਕਿਹਾ, ” ਉਨ੍ਹਾਂ ਦੀ ਬੌਧਿਕ ਕਾਬਲੀਅਤ ਅਤੇ ਦੇਸ਼ ਪ੍ਰਤੀ ਸੇਵਾ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਰਾਜਸਥਾਨ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਈ । ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਹਮਦਰਦੀ।

- Advertisement -

ਜ਼ਿਕਰਯੋਗ ਹੈ ਕਿ ਜਸਵੰਤ ਸਿੰਘ  1960 ‘ਚ ਫ਼ੌਜ ‘ਚ ਮੇਜਰ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਰਾਜਨੀਤਿਕ ਮੈਦਾਨ ਵਿੱਚ ਉਤਰੇ ਸਨ। 1998 ਤੋਂ 2004 ਦੇ ਰਾਜਗ ਸ਼ਾਸਨ ਦੌਰਾਨ ਜਸਵੰਤ ਨੇ ਵਿੱਤ, ਰੱਖਿਆ ਅਤੇ ਵਿਦੇਸ਼ ਮੰਤਰਾਲਿਆਂ ਦੀ ਅਗਵਾਈ ਕੀਤੀ।

Share this Article
Leave a comment