ਵਿਜੀਲੈਂਸ ਦੀ ਰਾਡਾਰ ‘ਤੇ ਸਾਬਕਾ ਉਪ ਮੁੱਖ ਮੰਤਰੀ ਸੋਨੀ, ਜਾਰੀ ਕੀਤਾ ਸੰਮਨ

Rajneet Kaur
1 Min Read

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।ਪਿਛਲੀ ਕਾਂਗਰਸ ਸਰਕਾਰ ਸਮੇਂ ਦੌਰਾਨ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਚੁੱਕੇ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਵਿਭਾਗ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਸੰਮਨ ਜਾਰੀ ਕੀਤਾ ਹੈ।

ਦਸ ਦਈਏ ਕਿ ਸਾਬਕਾ ਉਪ ਮੁੱਖ ਮੰਤਰੀ ਵੀ ਕਾਂਗਰਸ ਸਰਕਾਰ ਸਮੇਂ ਕਈ ਅਹਿਮ ਅਹੁਦਿਆਂ ‘ਤੇ ਮੰਤਰੀ ਰਹਿ ਚੁੱਕੇ ਹਨ। ਐਸਐਸਪੀ ਵਰਿੰਦਰ ਸਿੰਘ ਨੇ ਇਸ ਸਬੰਧੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਾਬਕਾ ਉਪ ਮੁੱਖ ਮੰਤਰੀ ਨੂੰ ਸ਼ਨੀਵਾਰ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸਾਬਕਾ ਉਪ ਮੁੱਖ ਮੰਤਰੀ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹਨ। ਵਿਜੀਲੈਂਸ ਨੇ ਸ਼ਿਕਾਇਤ ਕਿਸ ਨੇ ਦਿੱਤੀ ਸੀ, ਇਸ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment