ਚੰਡੀਗੜ੍ਹ: ਪੰਜਾਬ ਦੇ ਮੌਜੂਦਾ ਡੀਜੀਪੀ ਗੌਰਵ ਯਾਦਵ ਦੀ ਨਿਯੁਕਤੀ ਨੂੰ ਲੈ ਕੇ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਵਿੱਚ ਪਟੀਸ਼ਨ ‘ਤੇ ਸੁਣਵਾਈ ਹੋਈ, ਜਿਸ ਦੌਰਾਨ ਕੈਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਡੀਜੀਪੀ ਗੌਰਵ ਯਾਦਵ ਦੀ ਨਿਯੁਕਤੀ ਦੇ ਖਿਲਾਫ਼ ਪਟੀਸ਼ਨ ਸਾਬਕਾ ਡੀਜਪੀ ਵੀਰੇਸ਼ ਕੁਮਾਰ ਭਾਵਰਾ ਨੇ ਪਾਈ ਹੋਈ ਹੈ। ਇਸ ਪਟੀਸ਼ਨ ‘ਤੇ ਕੈਟ ਨੇ ਕੇਂਦਰ ਸਰਕਾਰ ਦੇ ਨਾਲ-ਨਾਲ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ), ਪੰਜਾਬ ਸਰਕਾਰ ਅਤੇ ਡੀਜੀਪੀ ਗੌਰਵ ਯਾਦਵ ਨੂੰ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ। ਜਿਸ ‘ਤੇ ਹੁਣ 15 ਦਸੰਬਰ ਨੂੰ ਸੁਣਵਾਈ ਹੋਵੇਗੀ। ਇਸ ਪਟੀਸ਼ਨ ‘ਚ ਸਾਬਕਾ ਡੀਜੀਪੀ ਨੇ ਪੰਜਾਬ ਸਰਕਾਰ ‘ਤੇ ਕਈ ਇਲਜ਼ਾਮ ਲਾਏ ਹਨ।
ਸਾਬਕਾ ਡੀਜੀਪੀ ਨੇ ਦੋਸ਼ ਲਾਇਆ ਹੈ ਕਿ ਸਰਕਾਰ ਨੇ ਉਸ ਨੂੰ ਜ਼ਬਰਦਸਤੀ ਡੀਜੀਪੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਇਸ ਦੇ ਲਈ ਸਰਕਾਰ ਨੇ ਕਈ ਹੱਥਕੰਡੇ ਅਜ਼ਮਾਏ। ਪਹਿਲਾਂ ਉਨ੍ਹਾਂ ਨੂੰ ਇਹ ਲਿਖਣ ਲਈ ਕਿਹਾ ਗਿਆ ਕਿ ਉਹ ਇਸ ਅਹੁਦੇ ‘ਤੇ ਬਣੇ ਰਹਿਣਾ ਨਹੀਂ ਚਾਹੁੰਦੇ ਹਨ। ਭਾਵਰਾ ਨੂੰ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਿੱਚ ਪੰਜਾਬ ਪੁਲਿਸ ਦਾ ਡੀਜੀਪੀ ਲਗਾਇਆ ਗਿਆ ਸੀ ਪਰ ਜਦੋਂ ਪੀਐਮ ਮੋਦੀ ਦੀ ਸਰੁੱਖਿਆ ‘ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਸੀ ਤਾਂ ਵੀਕੇ ਭਵਰਾ ਨੂੰ ਹਟਾ ਦਿੱਤਾ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।