ਗ੍ਰਿਫਤਾਰੀ ਤੋਂ ਬਾਅਦ ਵਿਜੀਲੈਂਸ ਜੇਲ੍ਹ ‘ਚੋਂ ਸਾਬਕਾ DGP ਸੁਮੇਧ ਸੈਣੀ ਦੀ ਪਹਿਲੀ ਤਸਵੀਰ ਆਈ ਸਾਹਮਣੇ

TeamGlobalPunjab
1 Min Read

ਚੰਡੀਗੜ੍ਹ : ਗ੍ਰਿਫਤਾਰੀ ਤੋਂ ਬਾਅਦ ਵਿਜੀਲੈਂਸ ਜੇਲ੍ਹ ‘ਚੋਂ ਸਾਬਕਾ DGP ਸੁਮੇਧ ਸੈਣੀ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ।

  ਸਾਬਕਾ DGP ਸੁਮੇਧ ਸੈਣੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੱਲ੍ਹ ਦੇਰ ਸ਼ਾਮ ਪੰਜਾਬ ਵਿਜੀਲੈਂਸ ਬਿਯੂਰੋ ਵੱਲੋਂ ਗ੍ਰਿਫਤਾਰ ਕੀਤਾ ਗਿਆ। ਵਿਜੀਲੈਂਸ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਸੈਣੀ ਆਪਣੇ ਆਪ ਰਾਤ 8 ਵਜੇ ਬਿਓਰੋ ਦੇ ਦਫਤਰ ਪਹੁੰਚੇ ਅਤੇ ਕਿਹਾ ਕਿ ਉਹ ਆਪਣੇ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ।

ਅਧਿਕਾਰੀ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਨ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੈਣੀ ਦੀ ਗ੍ਰਿਫਤਾਰੀ ਤੋਂ ਬਾਅਦ ਦੀ ਕਾਨੂੰਨੀ ਪ੍ਰਕਿਰਿਆ ਜਾਰੀ ਹੈ।

- Advertisement -

Share this Article
Leave a comment