ਚੰਡੀਗੜ੍ਹ: CBI ਚੰਡੀਗੜ੍ਹ ਕੋਰਟ ਨੇ 13 ਸਾਲਾ ਪੁਰਾਣੇ ਰਿਸ਼ਵਤ ਮਾਮਲੇ ’ਚ ਪੰਜਾਬ ਪੁਲਿਸ ਦੀ ਸਾਬਕਾ ਮਹਿਲਾ ਡੀਐਸਪੀ ਰਾਕਾ ਗੇਰਾ ਨੂੰ 6 ਸਾਲ ਦੀ ਸਜ਼ਾ ਸੁਣਾਈ ਹੈ। ਕੋਰਟ ਨੇ ਸਜ਼ਾ ਦੇ ਨਾਲ 2 ਲੱਖ ਰੁਪਏ ਦਾ ਜ਼ੁਰਮਾਨਾ ਵੀ ਕੀਤਾ ਹੈ।ਡੀਐਸਪੀ ਰਾਕਾ ਗੇਰਾ ਖਿਲਾਫ ਜਦੋਂ 1 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਮਾਮਲਾ ਦਰਜ ਕੀਤਾ ਗਿਆ ਸੀ ਤਾਂ ਉਦੋਂ ਉਹ ਮੁਹਾਲੀ ਵਿਚ ਤਾਇਨਾਤ ਸਨ। ਰਾਕਾ ਨੂੰ ਅਦਾਲਤ ਨੇ 5 ਫਰਵਰੀ ਨੂੰ ਦੋਸ਼ੀ ਪਾਇਆ ਸੀ ਅਤੇ ਉਥੋਂ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਸੀ।
ਨਿਊ ਚੰਡੀਗੜ੍ਹ ਦੇ ਇਕ ਬਿਲਡਰ ਨੇ ਸਾਬਕਾ ਮਹਿਲਾ ਡੀਐਸਪੀ ਰਾਕਾ ਗੇਰਾ ਖ਼ਿਲਾਫ਼ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਉਸ ਦੀ ਸ਼ਿਕਾਇਤ ’ਤੇ ਸੀਬੀਆਈ ਨੇ 2011 ਵਿੱਚ ਉਸ ਖ਼ਿਲਾਫ਼ ਕੇਸ ਦਰਜ ਕੀਤਾ ਸੀ। 13 ਸਾਲ ਪਹਿਲਾਂ ਰਾਕਾ ਗੇਰਾ ਨੂੰ ਸੈਕਟਰ 15 ਸਥਿਤ ਉਸ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਕੋਰਟ ਨੇ ਸਬੂਤਾਂ ਦੇ ਅਧਾਰ ’ਤੇ ਕੁਝ ਦਿਨ ਪਹਿਲਾਂ ਸਾਬਕਾ ਡੀਐਸਪੀ ਰਾਕਾ ਗੇਰਾ ਨੂੰ ਦੋਸ਼ੀ ਕਰਾਰ ਦਿੱਤਾ ਸੀ। ਅੱਜ ਕੋਰਟ ਨੇ ਸਜ਼ਾ ਸਬੰਧੀ ਫੈਸਲਾ ਸੁਣਾਉਂਦਿਆਂ ਸਾਬਕਾ ਡੀਐਸਪੀ ਰਾਕਾ ਗੇਰਾ ਨੂੰ 2 ਲੱਖ ਜ਼ੁਰਮਾਨਾ ਤੇ 6 ਸਾਲਾਂ ਦੀ ਸਜ਼ਾ ਸੁਣਾਈ
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।