ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਿਜੀਲੈਂਸ ਸਾਹਮਣੇ ਹੋਏ ਪੇਸ਼

Rajneet Kaur
1 Min Read

ਬਠਿੰਡਾ : ਭਾਜਪਾ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਿਜੀਲੈਂਸ ਦਫ਼ਤਰ ਪਹੁੰਚ ਗਏ ਹਨ। ਪਲਾਟ ਮਾਮਲੇ ‘ਚ ਵਿਜੀਲੈਂਸ ਬਿਊਰੋ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਨੂੰ 20 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ।

ਦਸ ਦਈਏ ਕਿ  ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਬਾਦਲ ਨੂੰ ਪਹਿਲੀ ਵਾਰ 23 ਅਕਤੂਬਰ ਨੂੰ ਤਲਬ ਕੀਤਾ ਸੀ, ਪਰ ਉਹ ਪੇਸ਼ ਨਹੀਂ ਹੋਏ ਜਿਸ ਤੋਂ ਬਾਅਦ ਉਹ 30 ਅਕਤੂਬਰ ਨੂੰ ਦੂਜੀ ਵਾਰ ਪੇਸ਼ ਹੋਏ। ਦਸਣਯੋਗ ਹੈ ਕਿ  ਵਿਜੀਲੈਂਸ ਬਿਊਰੋ ਨੇ ਹੁਣ ਤੱਕ 8 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਜਿਸ ਵਿੱਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ, ਤਤਕਾਲੀ ਪੁੱਡਾ ਪ੍ਰਸ਼ਾਸਕ ਵਿਕਰਮਜੀਤ ਸਿੰਘ ਸ਼ੇਰਗਿੱਲ, ਤਤਕਾਲੀ ਬੀਡੀਏ ਸੁਪਰਡੈਂਟ ਪੰਕਜ ਕਾਲੀਆ, ਰਾਜੀਵ ਕੁਮਾਰ, ਵਿਕਾਸ ਅਰੋੜਾ, ਅਮਨਦੀਪ, ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਜੁਗਨੂੰ ਅਤੇ ਐਡਵੋਕੇਟ ਸੰਜੀਵ ਕੁਮਾਰ ਸ਼ਾਮਿਲ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment